ਹੈਦਰਾਬਾਦ— ਤੇਲੰਗਾਨਾ ਦੇ ਮੁੱਖ ਮੰਤਰੀ ਕੇ. ਚੰਦਰ ਸ਼ੇਖਰ ਰਾਓ ਅਗਲੇ ਤਿੰਨ ਦਿਨਾਂ ‘ਚ ਦੂਜੀ ਵਾਰ ਮੰਤਰੀ ਮੰਡਲ ਦੀ ਬੈਠਕ ਸੱਦਣਗੇ ਅਤੇ ਆਸ ਹੈ ਕਿ ਇਸ ਬੈਠਕ ਦੇ ਮਗਰੋਂ ਉਹ ਸਮੇਂ ਤੋਂ ਪਹਿਲਾਂ ਚੋਣ ਕਰਾਉਣ ਲਈ ਰਾਜ ਸਭਾ ਭੰਗ ਕਰਨ ਦੀ ਰਾਜਪਾਲ ਨੂੰ ਸਿਫਾਰਸ਼ ਕਰ ਸਕਦੇ ਹਨ। ਕਈ ਦਿਨਾਂ ਤੋਂ ਲਾਈਆਂ ਜਾ ਰਹੀਆਂ ਕਿਆਸ-ਅਰਾਈਆਂ ਦੇ ਬਾਵਜੂਦ ਮੰਤਰੀ ਮੰਡਲ ਦੀ ਐਤਵਾਰ ਨੂੰ ਹੋਈ ਬੈਠਕ ਵਿਚ ਸਮੇਂ ਤੋਂ ਪਹਿਲਾਂ ਚੋਣ ਕਰਾਉਣ ਲਈ ਵਿਧਾਨ ਸਭਾ ਭੰਗ ਕਰਨ ਦੀ ਸਿਫਾਰਸ਼ ਸਬੰਧੀ ਮਤਾ ਮਨਜ਼ੂਰ ਨਹੀਂ ਕੀਤਾ ਗਿਆ।
ਬੈਠਕ ਕਈ ਭਲਾਈ ਯੋਜਨਾਵਾਂ ਨੂੰ ਮਨਜ਼ੂਰ ਕੀਤੇ ਜਾਣ ਤੱਕ ਸੀਮਤ ਰਹੀ। ਤੇਲੰਗਾਨਾ ਰਾਸ਼ਟਰ ਸਮਿਤੀ ਦੇ ਸੂਤਰਾਂ ਨੇ ਦੱਸਿਆ ਕਿ 6 ਸਤੰਬਰ ਤੋਂ ਪਹਿਲਾਂ ਦੁਬਾਰਾ ਮੰਤਰੀ ਮੰਡਲ ਦੀ ਬੈਠਕ ਸੱਦ ਸਕਦੇ ਹਨ। ਇਸ ਬੈਠਕ ਵਿਚ 10 ਸਤੰਬਰ ਤੋਂ ਪਹਿਲਾਂ ਵਿਧਾਨ ਸਭਾ ਨੂੰ ਭੰਗ ਕਰਨ ਦੇ ਨਾਲ ਅਗਲੀ ਰਣਨੀਤੀ ‘ਤੇ ਚਰਚਾ ਹੋਵੇਗੀ।