ਤੇਲ ਦੀਆਂ ਕੀਮਤਾਂ ਘੱਟ ਕਰਨਾ ਸਾਡੇ ਹੱਥ ‘ਚ ਨਹੀਂ : ਕੇਂਦਰ ਸਰਕਾਰ

ਨਵੀਂ ਦਿੱਲੀ – ਕਾਂਗਰਸ ਸਮੇਤ ਵੱਖ-ਵੱਖ ਪਾਰਟੀਆਂ ਵੱਲੋਂ ਜਿਥੇ ਤੇਲ ਦੀਆਂ ਵਧਦੀਆਂ ਜਾ ਰਹੀਆਂ ਕੀਮਤਾਂ ਤੋਂ ਬਾਅਦ ਅੱਜ ਜਿੱਥੇ ਦੇਸ਼ ਭਰ ਵਿਚ ਵਿਰੋਧ ਪ੍ਰਦਰਸ਼ਨ ਕੀਤਾ, ਉਥੇ ਇਸ ਤੇ ਕੇਂਦਰ ਸਰਕਾਰ ਨੇ ਇਹ ਕਹਿ ਕੇ ਪੱਲਾ ਝਾੜ ਲਿਆ ਹੈ ਕਿ ਤੇਲ ਦੀਆਂ ਕੀਮਤਾਂ ਘਟਾਉਣਾ ਸਾਡੇ ਵੱਸ ਵਿਚ ਨਹੀਂ।
ਇਸ ਸਬੰਧੀ ਕੇਂਦਰੀ ਮੰਤਰੀ ਰਵੀਸ਼ੰਕਰ ਪ੍ਰਸਾਦ ਨੇ ਪੱਤਰਕਾਰ ਸੰਮੇਲਨ ਦੌਰਾਨ ਆਖਿਆ ਕਿ ਤੇਲ ਦੀਆਂ ਕੀਮਤਾਂ ਘੱਟ ਕਰਨਾ ਸਾਡੇ ਹੱਥ ਵਿਚ ਨਹੀਂ, ਇਹ ਤਾਂ ਕੌਮਾਂਤਰੀ ਬਾਜ਼ਾਰ ਦੇ ਹਿਸਾਬ ਨਾਲ ਘੱਟ ਹੁੰਦੀਆਂ ਹਨ।