ਸਿਆਸੀ ਸਾਜਿਸ਼ ਦੇ ਤਹਿਤ ਕੀਤਾ ਗਿਆ ‘ਆਪ’ ਉਮੀਦਵਾਰ ਦਾ ਕਤਲ: ਹਰਪਾਲ ਚੀਮਾ

ਬਠਿੰਡਾ – ‘ਆਪ’ ਦੇ ਗਿੱਲ ਕਲਾਂ ਤੋਂ ਉਮੀਦਵਾਰ ਹਰਵਿੰਦਰ ਸਿੰਘ ਹਿੰਦਾ ਜੇਠੂਕੇ ਦੇ ਕਤਲ ਦੇ ਸਬੰਧ ‘ਚ ਆਮ ਆਦਮੀ ਪਾਰਟੀ ਵਿਰੋਧੀ ਧਿਰ ਦੇ ਆਗੂ ਹਰਪਾਲ ਚੀਮਾ ਵਲੋਂ ਪ੍ਰੈੱਸ ਕਾਨਫਰੰਸ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਿਆਸੀ ਸਾਜ਼ਿਸ਼ ਦੇ ਤਹਿਤ ਉਮੀਦਵਾਰ ਦਾ ਕਤਲ ਕੀਤਾ ਗਿਆ ਹੈ, ਜਿਸ ਦੇ ਪਰਿਵਾਰ ਨਾਲ ਉਹ ਦੁੱਖ ਸਾਂਝਾ ਕਰਨ ਜਾ ਰਹੇ ਹਨ।