ਸ਼੍ਰੀਨਗਰ— ਜੰਮੂ ਕਸ਼ਮੀਰ ਨੂੰ ਇਕ ਵਾਰ ਫਿਰ ਅੱਤਵਾਦੀਆਂ ਨੇ ਦਹਿਲਾਉਣ ਦੀ ਕੋਸ਼ਿਸ਼ ਕੀਤੀ ਹੈ। ਬੁੱਧਵਾਰ (12 ਸਤੰਬਰ) ਸਵੇਰੇ ਅੱਤਵਾਦੀਆਂ ਨੇ ਨੈਸ਼ਨਲ ਹਾਈਵੇਅ ਨੂੰ ਨਿਸ਼ਾਨਾ ਬਣਾ ਕੇ ਹਮਲਾ ਕੀਤਾ। ਦੱਸਿਆ ਜਾ ਰਿਹਾ ਹੈ ਕਿ 3 ਤੋਂ 4 ਅੱਤਵਾਦੀ ਇਕ ਟਰੱਕ ‘ਚ ਸਵਾਰ ਹੋ ਕੇ ਨੈਸ਼ਨਲ ਹਾਈਵੇਅ ਨੂੰ ਪਾਰ ਕਰਨ ਦੀ ਕੋਸ਼ਿਸ਼ ਕਰ ਰਹੇ ਸਨ ਅਤੇ ਇਸ ਦੌਰਾਨ ਉਨ੍ਹਾਂ ਨੇ ਫੌਜ ਦੇ ਜਵਾਨਾਂ ‘ਤੇ ਹਮਲਾ ਕੀਤਾ।
ਅੱਤਵਾਦੀਆਂ ਵੱਲੋਂ ਕੀਤੇ ਗਏ ਇਸ ਹਮਲੇ ‘ਚ ਭਾਰਤੀ ਫੌਜ ਦਾ ਇਕ ਜਵਾਨ ਜਖ਼ਮੀ ਹੋ ਗਿਆ। ਅੱਤਵਾਦੀਆਂ ਨੂੰ ਰੋਕਣ ਲਈ ਫੌਜ ਵਲੋਂ ਫਾਈਰਿੰਗ ਕੀਤੀ ਗਈ। ਜਾਣਕਾਰੀ ਮੁਤਾਬਕ ਅੱਤਵਾਦੀਆਂ ਨੇ ਝੱਜਰ ਕੋਟਲੀ ਨਾਕੇ ਕੋਲ ਅਚਾਨਕ ਫਾਈਰਿੰਗ ਸ਼ੁਰੂ ਕਰ ਦਿੱਤੀ।