19 ਸਤੰਬਰ ਨੂੰ ਦੁਕਾਨਾਂ, ਵਪਾਰਕ ਅਦਾਰਿਆਂ ਤੇ ਫੈਕਟਰੀਆਂ ‘ਚ ਕੰਮ ਕਰਦੇ ਕਿਰਤੀਆਂ ਲਈ ਤਨਖਾਹ ਸਮੇਤ ਛੁੱਟੀ ਘੋਸ਼ਿਤ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਰਾਜ ਵਿਚ ਜਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸਮਿਤੀ ਦੀਆਂ 19 ਸਤੰਬਰ, 2018 ਨੂੰ ਹੋਣ ਵਾਲੀਆਂ ਆਮ ਚੋਣਾਂ ਨੂੰ ਮੁੱਖ ਰੱਖਦੇ ਹੋਏ ਦੁਕਾਨਾਂ, ਵਪਾਰਕ ਅਦਾਰਿਆਂ ਤੇ ਫੈਕਟਰੀਆਂ ‘ਚ ਕੰਮ ਕਰਦੇ ਕਿਰਤੀਆਂ ਲਈ ਤਨਖਾਹ ਸਮੇਤ ਛੁੱਟੀ ਘੋਸ਼ਿਤ ਕੀਤੀ ਹੈ।
ਇਸ ਬਾਰੇ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ 19 ਸਤੰਬਰ, 2018 (ਬੁੱਧਵਾਰ) ਨੂੰ ਉਨ੍ਹਾਂ ਦੁਕਾਨਾਂ, ਵਪਾਰਕ ਅਦਾਰਿਆਂ ਤੇ ਫੈਕਟਰੀਆਂ ਵਿੱਚ ਜਿੱਥੇ ਬੁੱਧਵਾਰ ਨੂੰ ਨਾਗਾ ਨਹੀਂ ਰੱਖਿਆ ਜਾਂਦਾ, ਲਈ ਤਨਖਾਹ ਸਮੇਤ ਹਫਤਾਵਰੀ ਛੁੱਟੀ ਘੋਸ਼ਿਤ ਕੀਤੀ ਹੈ, ਜੋ ਕਿ ਪਹਿਲਾਂ ਨਿਰਧਾਰਿਤ ਹਫਤਾਵਰੀ ਛੁੱਟੀ ਦੇ ਇਵਜ਼ ਵਿਚ ਹੋਵੇਗੀ।