ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਡਾ. ਸੰਤੋਖ ਸਿੰਘ ਨੇ ਦਿੱਤਾ ਅਸਤੀਫਾ

ਅੰਮ੍ਰਿਤਸਰ : ਚੀਫ ਖਾਲਸਾ ਦੀਵਾਨ ਦੇ ਮੌਜੂਦਾ ਪ੍ਰਧਾਨ ਡਾ. ਸੰਤੋਖ ਸਿੰਘ ਨੇ ਅੱਜ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਉਹਨਾਂ ਆਪਣਾ ਅਸਤੀਫਾ ਕੱਲ੍ਹ ਅੰਮ੍ਰਿਤਸਰ ਅਦਾਲਤ ਵਲੋਂ ਧੋਖਾ ਧਡ਼ੀ ਦੇ ਮਾਮਲੇ ‘ਚ 5 ਸਾਲ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਦਿੱਤਾ ਹੈ।
ਦੱਸਣਯੋਗ ਹੈ ਕਿ ਡਾ.ਸੰਤੋਖ ਸਿੰਘ ਨੂੰ ਚਰਨਜੀਤ ਚੱਢਾ ਤੋਂ ਬਾਅਦ ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਵਜੋਂ ਨਿਯੁਕਤ ਕੀਤਾ ਗਿਆ ਸੀ।