ਸ਼ਿਮਲਾ— ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਜ਼ਿਲੇ ‘ਚ ਦਰਦਨਾਕ ਹਾਦਸਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਜੁੱਬਲ ਦੇ ਕੁੱਡੂ ਨੇੜੇ ਇਕ ਜੀਪ ਡੂੰਘੀ ਖੱਡ ‘ਚ ਡਿੱਗ ਗਈ। ਹਾਦਸੇ ‘ਚ 13 ਲੋਕਾਂ ਦੀ ਮੌਤ ਹੋ ਗਈ।
ਦੱਸਿਆ ਜਾ ਰਿਹਾ ਹੈ ਕਿ ਮਰਨ ਵਾਲਿਆਂ ‘ਚ 6 ਮਰਦ 4 ਔਰਤਾਂ ਅਤੇ ਤਿੰਨ ਬੱਚੇ ਸ਼ਾਮਲ ਸਨ। ਹਾਦਸੇ ਦਾ ਸ਼ਿਕਾਰ ਹੋਏ ਸਾਰੇ ਲੋਕ ਛੌਹਰਾ ਦੀ ਰਣਸਾਰ ਵੈਲੀ ਦੇ ਤਹਿਤ ਜਾਂਗਲਾ ਉਪ ਤਹਿਸੀਲ ਦੇ ਨੰਡਲਾ ਪਿੰਡ ਦੇ ਦੱਸੇ ਜਾ ਰਹੇ ਹਨ।
ਪੁਲਸ ਅਤੇ ਪ੍ਰਸ਼ਾਸਨ ਸਥਾਨਕ ਲੋਕਾਂ ਦੀ ਮਦਦ ਨਾਲ ਰਾਹਤ ਅਤੇ ਬਚਾਅ ਕਾਰਜ ‘ਚ ਜੁਟਿਆ ਹੋਇਆ ਹੈ। ਮ੍ਰਿਤਕਾ ਦੇ ਪਰਿਵਾਰ ਵਾਲਿਆਂ ਨੂੰ ਤੁਰੰਤ ਰਾਹਤ ਪ੍ਰਦਾਨ ਕੀਤੀ ਜਾਵੇਗੀ। ਥਾਣਾ ਪ੍ਰਭਾਰੀ ਜੁੱਬਲ ਨਰੇਸ਼ ਕੁਮਾਰ ਵੀ ਮੌਕੇ ‘ਤੇ ਮੌਜੂਦ ਹਨ।