ਬਾਰਸ਼ ਦੇ ਪਾਣੀ ‘ਚ ਡੁੱਬੀ ਸ੍ਰੀ ਦਰਬਾਰ ਸਾਹਿਬ ਦੀ ‘ਹੈਰੀਟੇਜ ਸਟਰੀਟ’

ਅੰਮ੍ਰਿਤਸਰ : ਪੰਜਾਬ ‘ਚ ਪਿਛਲੇ 2 ਦਿਨਾਂ ਤੋਂ ਬਾਰਸ਼ ਦਾ ਕਹਿਰ ਲਗਾਤਾਰ ਜਾਰੀ ਹੈ। ਬਾਰਸ਼ ਕਾਰਨ ਸੂਬੇ ਦੇ ਕਈ ਇਲਾਕਿਆਂ ‘ਚ ਹਾਲਾਤ ਬਦ ਤੋਂ ਬਦਤਰ ਹੋ ਚੁੱਕੇ ਹਨ। ਸ੍ਰੀ ਦਰਬਾਰ ਸਾਹਿਬ ਦੇ ਬਾਹਰਲੀ ਹੈਰੀਟੇਜ ਸਟਰੀਟ ਵੀ ਬਾਰਸ਼ ਦੇ ਪਾਣੀ ‘ਚ ਪੂਰੀ ਤਰ੍ਹਾਂ ਡੁੱਬ ਗਈ ਹੈ। ਇਸ ਦਾ ਜਾਇਜ਼ਾ ਲੈਣ ਲਈ ਕਾਂਗਰਸ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਤੇ ਵਿਧਾਇਕ ਰਾਜ ਕੁਮਾਰ ਵੇਰਕਾ ਮੌਕੇ ‘ਤੇ ਪੁੱਜੇ। ਕਾਂਗਰਸੀ ਆਗੂਆਂ ਨੇ ਲੋਕਾਂ ਨਾਲ ਗੱਲਬਾਤ ਕੀਤੀ ਤੇ ਪ੍ਰਸ਼ਾਸਨ ਵਲੋਂ ਕੀਤੇ ਗਏ ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ। ਕਾਂਗਰਸੀ ਆਗੂਆਂ ਨੇ ਕਿਹਾ ਕਿ ਉਹ ਹਰ ਪਾਸੇ ਘੁੰਮ ਕੇ ਜਿੱਥੇ-ਜਿੱਥੇ ਸਮੱਸਿਆ ਹੈ, ਉੱਥੇ ਪ੍ਰਸ਼ਾਸਨ ਨੂੰ ਇੰਤਜ਼ਾਮ ਕਰਨ ਲਈ ਕਹਿ ਰਹੇ ਹਨ। ਇਸ ਮੌਕੇ ਵਿਧਾਇਕ ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਟ੍ਰੈਫਿਕ ‘ਚ ਕਿਸੇ ਤਰ੍ਹਾਂ ਦਾ ਵਿਘਨ ਨਾ ਪਵੇ, ਇਸ ਲਈ ਪੂਰੀ ਕੋਸ਼ਿਸ਼ ਕੀਤੀ ਜਾਵੇਗੀ ਅਤੇ ਨਾਲ ਹੀ ਦੇਸ਼ਾਂ-ਵਿਦੇਸ਼ਾਂ ਤੋਂ ਆਉਣ ਵਾਲੇ ਸੈਲਾਨੀਆਂ ਦੀ ਸਹੂਲਤ ਦਾ ਵੀ ਪੂਰਾ ਖਿਆਲ ਰੱਖਿਆ ਜਾਵੇਗਾ। ਜ਼ਿਕਰਯੋਗ ਹੈ ਕਿ ਭਾਰੀ ਬਾਰਸ਼ ਦੇ ਚੱਲਦਿਆਂ ਜ਼ਿਲੇ ਦੇ ਸਾਰੇ ਸਕੂਲਾਂ ‘ਚ ਸੋਮਵਾਰ ਨੂੰ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ।