ਬਿਕਰਮ ਮੋਫਰ ਦਾ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਵੱਲੋਂ ਸਨਮਾਨ

ਰਾਜ ਭਰ ‘ਚੋਂ ਸਭ ਤੋਂ ਵੱਧ ਵੋਟਾਂ ਨਾਲ ਜੇਤੂ ਰਹਿਣ ਦਾ ਦਾਅਵਾ
ਮਾਨਸਾ/ਚੰਡੀਗੜ – ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਵਿਚ ਪੰਜਾਬ ਭਰ ‘ਚੋਂ ਸਭ ਤੋਂ ਵੱਧ ਵੋਟਾਂ ਨਾਲ ਜਿੱਤਣ ਵਾਲੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਬਿਕਰਮ ਸਿੰਘ ਮੋਫਰ ਦਾ ਅੱਜ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਵੱਲੋਂ ਸਨਮਾਨ ਕਰਕੇ ਮੂੰਹ ਮਿੱਠਾ ਕਰਵਾਇਆ ਗਿਆ।
ਚੰਡੀਗੜ੍ਹ ਵਿਖੇ ਹੋਏ ਇਸ ਸੰਖੇਪ ਜਿਹੇ ਸਮਾਗਮ ਵਿਚ ਬਿਕਰਮ ਸਿੰਘ ਮੋਫਰ ਦੇ ਪਿਤਾ ਸਾਬਕਾ ਵਿਧਾਇਕ ਅਜੀਤਇੰਦਰ ਸਿੰਘ ਮੋਫਰ ਅਤੇ ਹੋਰ ਸੀਨੀਅਰ ਆਗੂ ਮੌਜੂਦ ਸਨ।
ਜਿਕਰਯੋਗ ਹੈ ਕਿ ਸ੍ਰੀ ਬਿਕਰਮ ਸਿੰਘ ਮੋਫਰ ਨੇ ਮਾਨਸਾ ਜ਼ਿਲ੍ਹੇ ਦੇ ਅੱਕਾਂਵਾਲੀ ਜੋਨ ਤੋਂ ਜ਼ਿਲ੍ਹਾ ਪਰਿਸ਼ਦ ਦੇ ਸਾਬਕਾ ਚੇਅਰਮੈਨ ਸੁਖਦੇਵ ਸਿੰਘ ਚੈਨੇਵਾਲਾ ਨੂੰ 11800 ਵੋਟਾਂ ਦੇ ਵੱਡੇ ਫਰਕ ਨਾਲ ਹਾਰ ਦਿੱਤੀ ਹੈ। ਇਸ ਜ਼ਿਲ੍ਹੇ ਵਿਚੋਂ ਸਾਰੇ ਦੇ ਸਾਰੇ 11 ਜ਼ਿਲ੍ਹਾ ਪਰਿਸ਼ਦ ਹਲਕਿਆਂ ਵਿਚ ਕਾਂਗਰਸ ਨੇ ਜਿੱਤ ਹਾਸਲ ਕੀਤੀ ਹੈ।