ਦਵਾਈਆਂ ਦੀ ਆਨ ਲਾਈਨ ਵਿਕਰੀ ਖਿਲਾਫ ਕੈਮਿਸਟਾਂ ਨੇ ਕੀਤੀ ਹੜਤਾਲ

ਪੂਰੇ ਭਾਰਤ ਵਿਚ ਹੜਤਾਲ ਨੂੰ ਮਿਲਿਆ ਭਰਵਾਂ ਹੁੰਗਾਰਾ
ਚੰਡੀਗੜ੍ਹ : ਭਾਰਤ ਵਿਚ ਦਵਾਈਆਂ ਦੀ ਆਨਲਾਈਨ ਵਿਕਰੀ ਖਿਲਾਫ ਕੈਮਿਸਟ ਐਸੋਸੀਏਸ਼ਨ ਵਲੋਂ ਅੱਜ ਦਿੱਤੇ ਹੜਤਾਲ ਦੇ ਸੱਦੇ ਨੂੰ ਭਰਵਾਂ ਹੁੰਗਾਰਾ ਮਿਲਿਆ। ਇਸ ਦੇ ਚੱਲਦਿਆਂ ਦੇਸ਼ ਦੇ ਤਕਰੀਬਨ ਸਾਢੇ ਅੱਠ ਲੱਖ ਕੈਮਿਸਟ ਹੜਤਾਲ ‘ਤੇ ਰਹੇ, ਜਿਸ ਕਾਰਨ ਮਰੀਜ਼ਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਐਸੋਸੀਏਸ਼ਨ ਦੀ ਮੰਗ ਹੈ ਕਿ ਆਨਲਾਈਨ ਦਵਾਈਆਂ ਦੀ ਵਿਕਰੀ ਬੰਦ ਹੋਣੀ ਚਾਹੀਦੀ ਹੈ ਕਿਉਂਕਿ ਇਸ ਨਾਲ ਨਕਲੀ ਦਵਾਈਆਂ ਦੀ ਭਰਮਾਰ ਦੇਸ਼ ਵਿਚ ਵਧ ਰਹੀ ਹੈ ਅਤੇ ਡਰੱਗ ਮਾਫੀਆ ਸਰਗਰਮ ਹੋ ਰਿਹਾ ਹੈ। ਐਸੋਸੀਏਸ਼ਨ ਨੇ ਕਿਹਾ ਕਿ
ਆਨਲਾਈਨ ਜ਼ਰੀਏ ਮਨਾਹੀ ਵਾਲੀਆਂ ਦਵਾਈਆਂ ਵੀ ਧੜੱਲੇ ਨਾਲ ਵਿਕ ਰਹੀਆਂ ਹਨ। ਚੰਡੀਗੜ੍ਹ ਵਿਚ ਵੀ ਐਸੋਸੀਏਸ਼ਨ ਨੇ ਅੱਜ ਦੁਕਾਨਾਂ ਬੰਦ ਰੱਖੀਆਂ ਪਰ ਐਮਰਜੈਂਸੀ ਲਈ ਪੀ. ਜੀ. ਆਈ., ਸੈਕਟਰ-32 ਅਤੇ ਸੈਕਟਰ-16 ਦੇ ਸਰਕਾਰੀ ਹਸਪਤਾਲ ਅੰਦਰ ਦੁਕਾਨਾਂ ਖੁੱਲ੍ਹੀਆਂ ਰੱਖਣ ਦੀ ਇਜਾਜ਼ਤ ਦਿੱਤੀ ਗਈ ਸੀ।