ਮੁੱਖ ਮੰਤਰੀ ਦਾ ਪ੍ਰੋਗਰਾਮ ਰੱਦ ਹੋਣ ‘ਤੇ ਕਰਨਾਲ ‘ਚ ਭੰਨ-ਤੋੜ, ਲੱਗੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ

ਕਰਨਾਲ— ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਸ਼ੁੱਕਰਵਾਰ ਨੂੰ ਕਰਨਾਲ ਦੇ ਪੇਂਡੂ ਇਲਾਕਿਆਂ ਦਾ ਦੌਰਾ ਕਰਨ ਨਿਕਲੇ। ਮੁੱਖ ਮੰਤਰੀ ਨੇ ਇਸ ਦੌਰਾਨ ਕਈ ਪਿੰਡਾ ਦਾ ਦੌਰਾ ਕੀਤਾ, ਉਥੇ ਹੀ ਕਰਨਾਲ ਦੇ ਪਿੰਡ ਡਾਚਰ ‘ਚ ਵੀ ਮੁੱਖ ਮੰਤਰੀ ਦੇ ਪਹੁੰਚਣ ਦੀ ਤਿਆਰੀ ਚੱਲ ਰਹੀ ਸੀ। ਪਰ ਐਨ ਮੌਕੇ ‘ਤੇ ਮੁੱਖ ਮੰਤਰੀ ਦਾ ਪ੍ਰੋਗਰਾਮ ਰੱਦ ਕਰ ਦਿੱਤਾ ਗਿਆ, ਜਿਸ ਕਾਰਨ ਮੁੱਖ ਮੰਤਰੀ ਦੇ ਸਵਾਗਤ ਲਈ ਮੌਜੂਦ ਲੋਕਾਂ ‘ਚ ਗੁੱਸੇ ਦੀ ਲਹਿਰ ਦੌੜ ਗਈ।
ਮੁੱਖ ਮੰਤਰੀ ਦੇ ਪਿੰਡ ਨਾ ਪਹੁੰਚਣ ‘ਤੇ ਪੇਂਡੂਆਂ ਨੇ ਸਰਕਾਰੀ ਗੱਡੀਆਂ ‘ਤੇ ਹੱਲਾ ਬੋਲ ਦਿੱਤਾ। ਇਸ ਦੌਰਾਨ ਮੁੱਖ ਮੰਤਰੀ ਦੇ ਕਾਫਿਲੇ ਦੀ ਫਾਇਰ ਬ੍ਰਿਗੇਡ ਗੱਡੀ ਦੇ ਸ਼ੀਸ਼ੇ ਵੀ ਤੋੜ ਦਿੱਤੇ ਗਏ। ਦੂਜੇ ਪਾਸੇ ਇਸ ਤੋੜ-ਭੰਨ੍ਹ ਦੇ ਨਾਲ ਹੀ ਪਿੰਡ ‘ਚ ਖਾਲਿਸਤਾਨ ਜ਼ਿੰਦਾਬਾਦ ਤੇ ਮੁੱਖ ਮੰਤਰੀ ਦੇ ਖਿਲਾਫ ਨਾਅਰੇਬਾਜ਼ੀ ਵੀ ਕੀਤੀ ਗਈ।