ਅੰਮ੍ਰਿਤਸਰ – ਅੰਮ੍ਰਿਤਸਰ ਪੁਲਿਸ ਨੇ ਏ.ਆਈ.ਜੀ ਰਣਧੀਰ ਸਿੰਘ ਉੱਪਲ ਖਿਲਾਫ ਲੁਕ ਆਊਟ ਨੋਟਿਸ ਜਾਰੀ ਕਰ ਦਿੱਤਾ ਹੈ।
ਦੱਸਣਯੋਗ ਹੈ ਕਿ ਅੰਮ੍ਰਿਤਸਰ ਦੇ ਇਕ ਕਾਲਜ ਦੀ ਵਿਦਿਆਰਥਣ ਵਲੋਂ ਏ.ਆਈ.ਜੀ. ਰਣਧੀਰ ਸਿੰਘ ਉੱਪਲ ਖਿਲਾਫ਼ ਸਰੀਰਕ ਸ਼ੋਸ਼ਣ ਦੇ ਇਲਜ਼ਾਮ ਲਾਏ ਗਏ ਸਨ, ਜਿਸ ਤੋਂ ਬਾਅਦ ਏ.ਆਈ.ਜੀ ਉਪਲ ਖਿਲਾਫ ਮਾਮਲਾ ਦਰਜ ਕੀਤਾ ਗਿਆ। ਇਸ ਦੌਰਾਨ ਉਹਨਾਂ ਦੀ ਗ੍ਰਿਫਤਾਰੀ ਲਈ ਪੁਲਿਸ ਵੱਲੋਂ ਕੱਲ੍ਹ ਅੰਮ੍ਰਿਤਸਰ ਵਿਖੇ ਛਾਪੇਮਾਰੀ ਕੀਤੀ ਗਈ ਸੀ। ਇਸ ਦੌਰਾਨ ਉਹਨਾਂ ਦੀ ਗ੍ਰਿਫ਼ਤਾਰੀ ਲਈ ਅੱਜ ਵੀ ਛਾਪੇਮਾਰੀ ਜਾਰੀ ਰਹੀ।