ਕਾਂਗਰਸੀ ਵਿਧਾਇਕ ਲਾਡੀ ਸ਼ੇਰੋਵਾਲੀਆ ਨੂੰ ਹਾਈਕੋਰਟ ਵਲੋਂ ਨੋਟਿਸ

ਚੰਡੀਗੜ੍ਹ : ਸ਼ਾਹਕੋਟ ਜ਼ਿਮਨੀ ਚੋਣ ਵਿਚ ਜਿੱਤ ਹਾਸਲ ਕਰਨ ਵਾਲੇ ਕਾਂਗਰਸ ਦੇ ਉਮੀਦਵਾਰ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਖਿਲਾਫ ਡੈਮੋਕ੍ਰੇਟਿਕ ਭਾਰਤੀ ਸਮਾਜ ਪਾਰਟੀ ਦੀ ਉਮੀਦਵਾਰ ਰਹੀ ਪਰਮਜੀਤ ਕੌਰ ਵਲੋਂ ਦਾਇਰ ਪਟੀਸ਼ਨ ‘ਤੇ ਹਾਈਕੋਰਟ ਨੇ ਸ਼ੇਰੋਵਾਲੀਆ ਨੂੰ ਨੋਟਿਸ ਜਾਰੀ ਕੀਤਾ ਹੈ। ਪਟੀਸ਼ਨ ਵਿਚ ਲਿਖਿਆ ਗਿਆ ਸੀ ਕਿ ਲਾਡੀ ਸ਼ੇਰੋਵਾਲੀਆ ਵਲੋਂ ਦਾਖਲ ਕੀਤੇ ਗਏ ਚੋਣ ਪੱਤਰ ਵਿਚ ਕਈ ਊਣਤਾਈਆਂ ਸਨ, ਇਸ ਲਈ ਇਹ ਚੋਣ ਰੱਦ ਕੀਤੀ ਜਾਣੀ ਚਾਹੀਦੀ ਹੈ। ਇਸ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਹਾਈਕੋਰਟ ਨੇ ਸ਼ੇਰੋਵਾਲੀਆ ਤੋਂ ਜਵਾਬ ਤਲਬੀ ਕੀਤੀ ਹੈ।