ਸਿੱਧੂ ਨੇ ਦਵਾਈ ਦੇ ਰੂਪ ਵਿਚ ਵਰਤੋਂ ਲਈ ਕੀਤਾ ਅਫੀਮ ਦੀ ਖੇਤੀ ਦਾ ਸਮਰਥਨ : ਕੈਪਟਨ

ਚੰਡੀਗੜ੍ਹ : ਪੰਜਾਬ ਸਰਕਾਰ ਦੇ ਮੰਤਰੀ ਨਵਜੋਤ ਸਿੱਧੂ ਵਲੋਂ ਸੂਬੇ ਵਿਚ ਅਫੀਮ ਦੀ ਖੇਤੀ ਦਾ ਸਮਰਥਨ ਕਰਨ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਹੱਕ ਵਿਚ ਬੋਲੇ ਹਨ। ਕੈਪਟਨ ਨੇ ਕਿਹਾ ਕਿ ਸਿੱਧੂ ਨੇ ਅਫੀਮ ਦੀ ਖੇਤੀ ਦਾ ਸਮਰਥਨ ਦਵਾਈ ਵਜੋਂ ਵਰਤੋਂ ਕਰਨ ਲਈ ਕੀਤਾ ਹੈ। ਉਨ੍ਹਾਂ ਕਿਹਾ ਕਿ ਅਸੀਂ ਇਹ ਮੁੱਦਾ ਪ੍ਰਧਾਨ ਮੰਤਰੀ ਕੋਲ ਵੀ ਚੁੱਕ ਚੁੱਕੇ ਹਾਂ। ਜਦ ਪੰਜਾਬ ਵਿਚ ਇਸ ਤੋਂ ਪਹਿਲਾਂ ਸਾਡੀ ਸਰਕਾਰ ਸੀ ਤਾਂ ਅਸੀਂ ਇਹ ਮੁੱਦਿਆ ਚੁੱਕਿਆ ਸੀ।