ਮੁੱਖ ਮੰਤਰੀ ਨੇ ਸੋਮਵਾਰ ਨੂੰ ਫਿਰ ਬੁਲਾਈ ਮੀਟਿੰਗ
ਚੰਡੀਗੜ੍ਹ : ਪੰਜਾਬ ਵਿਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿਚ ਫਿਲਹਾਲ ਰਾਹਤ ਨਹੀਂ ਮਿਲੇਗੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਐਕਸਾਈਜ਼ ਤੇ ਟੈਕਸੇਸ਼ਨ ਵਿਭਾਗ ਦੇ ਅਧਿਅਕਾਰੀਆਂ ਨਾਲ ਤੇਲ ਕੀਮਤਾਂ ‘ਤੇ ਫੈਸਲਾ ਲੈਣ ਸੰਬੰਧੀ ਮੀਟਿੰਗ ਸੱਦੀ ਸੀ, ਜਿਸ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਧਿਕਾਰੀਆਂ ਨੂੰ ਦੂਜੇ ਸੂਬਿਆਂ ਵਿਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਤੇ ਅਧਿਐਨ ਕਰਨ ਦੇ ਹੁਕਮ ਦਿੱਤੇ ਹਨ। ਫਿਲਹਾਲ ਪੰਜਾਬ ਵਿਚ ਤੇਲ ਕੀਮਤਾਂ ਵਿਚ ਕਟੌਤੀ ਨਹੀਂ ਹੋਵੇਗੀ। ਇਸ ਸੰਬੰਧੀ ਮੁੱਖ ਮੰਤਰੀ ਵਲੋਂ ਦਿੱਲੀ ਵਿਚ ਸੋਮਵਾਰ ਨੂੰ ਮੁੜ ਮੀਟਿੰਗ ਬੁਲਾਈ ਗਈ ਹੈ। ਧਿਆਨ ਰਹੇ ਕਿ ਕੇਂਦਰ ਸਰਕਾਰ ਦੇ ਤੇਲ ਕੀਮਤਾਂ ਵਿਚ ਕਟੌਤੀ ਦੇ ਫੈਸਲੇ ਤੋਂ ਬਾਅਦ ਕਈ ਸੂਬਿਆਂ ਨੇ ਤੇਲ ਕੀਮਤਾਂ ਢਾਈ ਰੁਪਏ ਤੱਕ ਘਟਾਉਣ ਦੇ ਹੁਕਮ ਦੇ ਦਿੱਤੇ ਸਨ ਜੋ ਲਾਗੂ ਵੀ ਕਰ ਦਿੱਤੇ ਗਏ ਹਨ ਅਤੇ ਤੇਲ ਕੀਮਤਾਂ ਵਿਚ ਕੁੱਲ ਪੰਜ ਰੁਪਏ ਤੱਕ ਦੀ ਕਮੀ ਆਈ ਹੈ।