1984 ਦੇ ਸਿੱਖ ਕਤਲੇਆਮ ਪੀੜਤਾਂ ਲਈ ਰਾਹਤ

ਪੰਜਾਬ ਨੂੰ 2 ਕਰੋੜ ਰੁਪਏ ਦਾ ਭੁਗਤਾਨ ਕਰੇਗੀ ਕੇਂਦਰ ਸਰਕਾਰ : ਰਾਜਨਾਥ ਸਿੰਘ
ਨਵੀਂ ਦਿੱਲੀ : ਕੇਂਦਰ ਸਰਕਾਰ ਨੇ 1984 ਦੇ ਸਿੱਖ ਵਿਰੋਧੀ ਕਤਲੇਆਮ ਮਗਰੋਂ ਹਿਜਰਤ ਕਰ ਗਏ ਪਰਿਵਾਰਾਂ ਲਈ ਮੁੜ ਵਸੇਬੇ ਪੈਕੇਜ ਦੇ ਤਹਿਤ ਪੰਜਾਬ ਸਰਕਾਰ ਨੂੰ 2 ਕਰੋੜ 8 ਹਜ਼ਾਰ ਰੁਪਏ ਦੀ ਰਕਮ ਦਾ ਭੁਗਤਾਨ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਪੰਜਾਬ ਸਰਕਾਰ ਦੀ ਅਪੀਲ ‘ਤੇ ਮੁੜ ਵਸੇਬਾ ਪੈਕੇਜ ਦੇ ਭੁਗਤਾਨ ਦੀ ਹੱਦ ਲੰਘਣ ਦੇ ਬਾਅਦ ਇਸ ਵਿਚ ਰਿਆਇਤ ਦਿੰਦੇ ਹੋਏ ਇਸ ਰਕਮ ਦਾ ਭੁਗਤਾਨ ਕਰਨ ਦੀ ਮਨਜ਼ੂਰੀ ਦਿੱਤੀ। ਮੰਤਰਾਲਾ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਕਤਲੇਆਮ ਪੀੜਤਾਂ ਦੀਆਂ ਸ਼ਿਕਾਇਤਾਂ ਦੀ ਸੁਣਵਾਈ ਲਈ ਗਠਿਤ ਜਸਟਿਸ ਜੀ. ਪੀ. ਮਾਥੁਰ ਕਮੇਟੀ ਨੇ ਆਪਣੀ ਰਿਪੋਰਟ ਵਿਚ ਕਿਹਾ ਸੀ ਕਿ 2006 ਦੀ ਮੁੜ ਵਸੇਬਾ ਪੈਕੇਜ ਯੋਜਨਾ ਤਹਿਤ 1020 ਮਾਮਲਿਆਂ ਵਿਚ ਪੀੜਤਾਂ ਨੂੰ ਭੁਗਤਾਨ ਨਹੀਂ ਕੀਤਾ ਗਿਆ ਅਤੇ ਯੋਜਨਾ ਬੰਦ ਹੋ ਗਈ।