DSGMC ਦੇ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਅਹੁਦੇ ਦਾ ਚਾਰਜ ਛੱਡਿਆ

ਸੀਨੀਅਰ ਮੀਤ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੂੰ ਸੌਂਪਿਆ ਕਾਰਜਭਾਰ
ਨਵੀਂ ਦਿੱਲੀ– ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀ.ਐੱਸ.ਜੀ.ਐੱਮ.ਸੀ) ਦੇ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਪ੍ਰਧਾਨ ਅਹੁਦੇ ਦਾ ਚਾਰਜ ਛੱਡ ਦਿੱਤਾ ਹੈ।
ਉਹਨਾਂ ਨੇ ਆਪਣਾ ਕਾਰਜਭਾਰ ਸੀਨੀਅਰ ਮੀਤ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੂੰ ਸੌਂਪ ਦਿੱਤਾ ਹੈ।
ਇਸ ਦੌਰਾਨ ਉਹਨਾਂ ਨੇ ਆਪਣੇ ਅਸਤੀਫੇ ਦੀਆਂ ਅਫਵਾਹਾਂ ਦਾ ਖੰਡਨ ਕਰਦਿਆਂ ਕਿਹਾ ਹੈ ਕਿ ਮੈਂ ਨਾ ਪਾਰਟੀ ਛੱਡੀ ਹੈ ਅਤੇ ਨਾ ਹੀ ਅਸਤੀਫਾ ਦਿੱਤਾ ਹੈ। ਉਹਨਾਂ ਕਿਹਾ ਕਿ ਮੈਂ ਰੁਝੇਵਿਆਂ ਕਾਰਨ ਆਪਣਾ ਚਾਰਜ ਸੀਨੀਅਰ ਮੀਤ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੂੰ ਸੌਂਪਿਆ ਹੈ।