ਅੰਮ੍ਰਿਤਸਰ : ਅੰਮ੍ਰਿਤਸਰ ਤੋਂ ਕਾਂਗਰਸ ਦੇ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਦੇ ਜੀਜੇ ਹਰਪ੍ਰੀਤ ਸਿੰਘ ਸੰਧੂ ਨੇ ਅੱਜ ਸਵੇਰੇ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਪ੍ਰਾਪਤ ਜਾਣਕਾਰੀ ਅਨੁਸਾਰ ਹਰਪ੍ਰੀਤ ਸੰਧੂ ਆੜ੍ਹਤ ਦਾ ਕੰਮ ਕਰਦੇ ਸਨ ਅਤੇ ਉਹਨਾਂ ਨੇ ਕੁਝ ਲੋਕਾਂ ਕੋਲੋਂ ਪੈਸੇ ਲੈਣੇ ਸਨ, ਪਰ ਪੈਸੇ ਨਾ ਮਿਲਣ ਕਾਰਨ ਉਹਨਾਂ ਖੁਦ ਨੂੰ ਗੋਲੀ ਮਾਰ ਲਈ।

ਇਸ ਦੌਰਾਨ ਹਰਪ੍ਰੀਤ ਸੰਧੂ ਨੇ ਇਕ ਸੁਸਾਇਡ ਨੋਟ ਵੀ ਲਿਖਿਆ ਹੈ, ਜਿਸ ‘ਚ ਉਨ੍ਹਾਂ ਨੇ ਆਪਣੀ ਮੌਤ ਲਈ ਜ਼ਿੰਮੇਵਾਰ ਕੁਝ ਲੋਕਾਂ ਦੇ ਨਾਮ ਲਿਖੇ ਹਨ।