ਚੰਡੀਗੜ੍ਹ – ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਐੱਚ.ਐੱਸ ਫੂਲਕਾ ਨੇ ਵੱਡਾ ਐਲਾਨ ਕਰਦਿਆਂ ਕਿਹਾ ਹੈ ਕਿ ਉਹ ਕੱਲ੍ਹ ਆਪਣੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦੇਣਗੇ।
ਲੁਧਿਆਣਾ ਦੇ ਦਾਖਾ ਤੋਂ ਵਿਧਾਇਕ ਸ. ਫੂਲਕਾ ਨੇ ਕਿਹਾ ਕਿ ਮੈਂ ਆਪਣਾ ਅਸਤੀਫਾ ਸਪੀਕਰ ਨੂੰ ਭੇਜਾਂਗਾ। ਉਹਨਾਂ ਇਹ ਵੀ ਸਾਫ ਕੀਤਾ ਕਿ ਉਹ ਹਾਲੇ ਪਾਰਟੀ ਤੋਂ ਅਸਤੀਫਾ ਨਹੀਂ ਦੇਣਗੇ।
ਦੱਸਣਯੋਗ ਹੈ ਕਿ ਪੰਜਾਬ ਵਿਚ ਬੇਅਦਬੀਆਂ ਦੇ ਮਾਮਲੇ ਵਿਚ ਦੋਸ਼ੀਆਂ ਖਿਲਾਫ ਕਾਰਵਾਈ ਨਾ ਕੀਤੇ ਜਾਣ ਤੋਂ ਨਿਰਾਸ਼ ਐੱਚ.ਐੱਸ ਫੂਲਕਾ ਨੇ ਆਪਣੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇਣ ਦਾ ਐਲਾਨ ਕੀਤਾ ਹੈ।