ਬਠਿੰਡਾ- ਆਮ ਆਦਮੀ ਪਾਰਟੀ ਦੀ ਬਠਿੰਡਾ ਦਿਹਾਤੀ ਤੋਂ ਵਿਧਾਇਕਾ ਰੁਪਿੰਦਰ ਰੂਬੀ ਅਤੇ ਸਾਹਿਲ ਪੂਰੀ ਅੱਜ ਵਿਆਹ ਦੇ ਬੰਧਨ ‘ਚ ਬੱਝ ਗਏ।
ਇਸ ਜੋੜੀ ਨੂੰ ਆਸ਼ੀਰਵਾਦ ਦੇਣ ਲਈ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ ਵੀ ਪਹੁੰਚੇ। ਇਸ ਤੋਂ ਇਲਾਵਾ ਐੱਮ.ਪੀ ਭਗਵੰਤ ਮਾਨ, ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਅਤੇ ਹੋਰ ਸੀਨੀਅਰ ਨੇਤਾ ਵੀ ਇਸ ਮੌਕੇ ਮੌਜੂਦ ਸਨ।