ਚੰਡੀਗਡ਼੍ਹ – ਆਮ ਆਦਮੀ ਪਾਰਟੀ ਦੇ ਲੁਧਿਆਣਾ ਦੇ ਦਾਖਾ ਤੋਂ ਵਿਧਾਇਕ ਐੱਚ.ਐੱਸ. ਫੂਲਕਾ ਨੇ ਅੱਜ ਵਿਧਾਨ ਸਭਾ ਦੀ ਮੈਂਬਰੀ ਤੋਂ ਅਸਤੀਫਾ ਦੇ ਦਿੱਤਾ। ਉਨ੍ਹਾਂ ਆਪਣਾ ਅਸਤੀਫਾ ਈਮੇਲ ਤੇ ਫੈਕਸ ਰਾਹੀਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਨੂੰ ਭੇਜਿਆ। ਇਸ ਤੋਂ ਇਲਾਵਾ ਉਹ ਆਪਣੇ ਅਸਤੀਫੇ ਦੀ ਇੱਕ ਕਾਪੀ ਚੋਣ ਕਮਿਸ਼ਨ ਨੂੰ ਵੀ ਦੇਣਗੇ।
ਦੱਸਣਯੋਗ ਹੈ ਕਿ ਸ. ਫੂਲਕਾ ਨੇ ਆਪਣਾ ਅਸਤੀਫਾ ਬੇਅਦਬੀ ਮਾਮਲੇ ‘ਤੇ ਦੋਸ਼ੀਆਂ ਖਿਲਾਫ ਕਾਰਵਾਈ ਨਾ ਕੀਤੇ ਜਾਣ ਦੇ ਰੋਸ ਵਜੋਂ ਦਿੱਤਾ ਹੈ।
ਇਹ ਗੱਲ ਵੀ ਵਰਨਣਯੋਗ ਹੈ ਕਿ ਸ. ਫੂਲਕਾ ਨੇ ਕੱਲ੍ਹ ਐਲਾਨ ਕੀਤਾ ਸੀ ਕਿ ਉਹ 12 ਅਕਤੂਬਰ ਨੂੰ ਆਪਣੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦੇਣਗੇ। ਉਹਨਾਂ ਇਹ ਵੀ ਸਾਫ ਕੀਤਾ ਸੀ ਕਿ ਉਹ ਹਾਲੇ ਪਾਰਟੀ ਤੋਂ ਅਸਤੀਫਾ ਨਹੀਂ ਦੇਣਗੇ।