ਇਮਰਾਨ ਦੀ ਆਯੋਗਤਾ ਬਾਰੇ ਸੁਪਰੀਮ ਕੋਰਟ 18 ਅਕਤੂਬਰ ਨੂੰ ਕਰੇਗੀ ਸੁਣਵਾਈ

ਇਸਲਾਮਾਬਾਦ — ਪਾਕਿਸਤਾਨ ਦੀ ਸੁਪਰੀਮ ਕੋਰਟ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਆਯੋਗਤਾ ਬਾਰੇ ਦਾਇਰ ਸਮੀਖਿਆ ਪਟੀਸ਼ਨ ‘ਤੇ 18 ਅਕਤੂਬਰ ਨੂੰ ਸੁਣਵਾਈ ਕਰੇਗੀ। ਜਿਓ ਨਿਊਜ਼ ਮੁਤਾਬਕ ਪਾਕਿਸਤਾਨ ਮੁਸਲਿਮ ਲੀਗ (ਐੱਨ.) ਦੇ ਨੇਤਾ ਹਨੀਫ ਨੇ ਪਿਛਲੇ ਸਾਲ ਨਵੰਬਰ ‘ਚ ਸਮੀਖਿਆ ਪਟੀਸ਼ਨ ਦਾਇਰ ਕੀਤੀ ਸੀ। ਸਪਰੀਮ ਕੋਰਟ ਦੇ ਚੀਫ ਜਸਟਿਸ ‘ਤੇ ਆਧਾਰਿਤ ਤਿੰਨ ਮੈਂਬਰੀ ਬੈਂਚ ਵਲੋਂ ਮਾਮਲੇ ਦੀ ਸੁਣਵਾਈ ਕੀਤੀ ਜਾਵੇਗੀ।