ਪਟਿਆਲਾ – ਪੰਜਾਬ ਭਰ ਤੋਂ ਵੱਡੀ ਗਿਣਤੀ ਵਿਚ ਅਧਿਆਪਕਾਂ ਨੇ ਅੱਜ ਪਟਿਆਲਾ ਵਿਖੇ ਰੋਸ ਪ੍ਰਦਰਸ਼ਨ ਕੀਤਾ। ਸਾਂਝਾ ਅਧਿਆਪਕ ਮੋਰਚਾ ਦੇ ਬੈਨਰ ਹੇਠ ਐੱਸਐੱਸਏ/ਰਮਸਾ ਅਧਿਆਪਕਾਂ ਵੱਲੋਂ ਘੱਟ ਤਨਖਾਹਾਂ ਦੇ ਰੋਸ ਵਜੋਂ ਕੈਪਟਨ ਅਮਰਿੰਦਰ ਸਿੰਘ ਦੇ ਸ਼ਹਿਰ ਵਿਚ ਵੱਡੀ ਰੈਲੀ ਕੀਤੀ।
ਇਥੇ ਪੰਜਾਬ ਭਰ ਤੋਂ ਅੱਜ ਵੱਡੀ ਗਿਣਤੀ ਵਿਚ ਅਧਿਆਪਕ ਪਹੁੰਚੇ। ਕਈ ਅਧਿਆਪਕਾਂ ਦੇ ਨਾਲ ਉਹਨਾਂ ਦੇ ਬੱਚੇ ਵੀ ਇਥੇ ਪਹੁੰਚ ਹੋਏ ਸਨ, ਜਿਹਨਾਂ ਨੇ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨ ਕਰ ਰਹੇ ਅਧਿਆਪਕਾਂ ਨੇ ਐਲਾਨ ਕੀਤਾ ਕਿ ਉਹ ਸਰਕਾਰ ਦੀਆਂ ਧਮਕੀਆਂ ਅੱਗੇ ਨਹੀਂ ਝੁਕਣਗੇ ਅਤੇ ਆਪਣੇ ਹੱਕਾਂ ਲਈ ਡਟੇ ਰਹਿਣਗੇ।