ਲੁਧਿਆਣਾ— ਲੁਧਿਆਣਾ ਦੇ ਗਿਆਸਪੁਰਾ ਇਲਾਕੇ ਵਿਚ ਧਮਾਕਾ ਹੋਣ ਨਾਲ 3 ਲੋਕਾਂ ਦੀ ਮੌਤ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਦੋਂਕਿ ਕਈ ਜ਼ਖਮੀ ਹੋ ਗਏ ਹਨ। ਜਾਣਕਾਰੀ ਮੁਤਾਬਕ ਗਿਆਸਪੁਰਾ ਦੇ ਪੀਪਲ ਚੌਕ ਨੇੜੇ ਸਥਿਤ ਇਕ ਦੁਕਾਨ ‘ਤੇ ਅਚਾਨਕ ਸਿਲੰਡਰ ਫੱਟ ਗਿਆ। ਇਸ ਧਮਾਕੇ ਵਿਚ ਮੌਕੇ ‘ਤੇ ਹੀ 2 ਲੋਕਾਂ ਦੀ ਮੌਤ ਹੋ ਗਈ। ਜਦੋਂਕਿ ਤੀਜੇ ਵਿਅਕਤੀ ਨੇ ਹਸਪਤਾਲ ਜਾਂਦੇ ਸਮੇਂ ਰਸਤੇ ਵਿਚ ਹੀ ਦਮ ਤੋੜ ਦਿੱਤਾ।
ਇਸ ਘਟਨਾ ਵਿਚ 2 ਤੋਂ ਜ਼ਿਆਦਾ ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਧਮਾਕੇ ਤੋਂ ਬਾਅਦ ਹਫੜਾ-ਦਫੜੀ ਮਚ ਗਈ। ਦੱਸਿਆ ਜਾ ਰਿਹਾ ਹੈ ਕਿ ਇਹ ਧਮਾਕਾ ਇੰਨੀ ਜ਼ੋਰ ਨਾਲ ਹੋਇਆ ਕਿ ਨੇੜੇ ਸਥਿਤ ਦੁਕਾਨਾਂ ਦੇ ਸ਼ੀਸ਼ੇ ਤੱਕ ਟੁੱਟ ਗਏ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ ‘ਤੇ ਪਹੁੰਚ ਗਈ। ਪੁਲਸ ਨੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।