ਚੰਡੀਗੜ/ਅੰਮ੍ਰਿਤਸਰ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਅੱਜ ਅੰਮ੍ਰਿਤਸਰ ਵਿਖੇ 5 ਨਵੇਂ ਪੁਲਾਂ ਦਾ ਉਦਘਾਟਨ ਕੀਤਾ। ਇਸ ਤੋਂ ਇਲਾਵਾ ਉਹਨਾਂ ਨੇ ਇਥੇ ਹੈਰੀਟੇਜ਼ ਵਾਕ ਲਈ 34 ਕਰੋੜ ਰੁਪਏ ਦੇਣ ਦਾ ਵੀ ਐਲਾਨ ਕੀਤਾ।
ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਕਿ ਸ੍ਰੀ ਹਰਿਮੰਦਰ ਸਾਹਿਬ ਨੂੰ ਜਾਣ ਵਾਲੀਆਂ ਚਾਰ ਸੜਕਾਂ ਬਣਾਈਆਂ ਜਾਣਗੀਆਂ, ਜਿਸ ਨਾਲ ਸ਼ਰਧਾਲੂਆਂ ਨੂੰ ਵੱਡੀ ਸਹੂਲਤ ਮਿਲੇਗੀ।
ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਕਿ ਜਲਿਆਂਵਾਲਾ ਬਾਗ ਲਈ 8 ਕਰੋੜ ਅਤੇ ਰਾਮ ਤੀਰਥ ਲਈ 7 ਕਰੋੜ ਰੁਪਏ ਦੇ ਫੰਡ ਜਾਰੀ ਕੀਤੇ ਜਾ ਰਹੇ ਹਨ।