ਪਟਿਆਲਾ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੂੰ ਗ੍ਰਹਿ ਮੰਤਰਾਲੇ ਦੀ ਸੰਸਦੀ ਸਟੈਂਡਿੰਗ ਕਮੇਟੀ ਦਾ ਮੁੜ ਤੋਂ ਮੈਂਬਰ ਨਿਯੁਕਤ ਕੀਤਾ ਗਿਆ ਹੈ।
ਇਸ ਕਮੇਟੀ ਵਿਚ ਲੋਕ ਸਭਾ ਸਪੀਕਰ ਵੱਲੋਂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੂੰ ਦੂਜੀ ਵਾਰ ਚੁਣਨਾ ਪੰਜਾਬ ਤੇ ਸ਼੍ਰੋਮਣੀ ਆਕਾਲੀ ਦਲ ਲਈ ਬਹੁਤ ਹੀ ਮਹੱਤਵਪੂਰਨ ਥਾਂ ਰਖਦਾ ਹੈ। ਇਸ ਵਿਚ ਪਬਲਿਕ ਲੇਖਾ ਕਮੇਟੀ ਅਤੇ ਜਲ ਸਰੋਤ ਮੰਤਰਾਲੇ ਦੀ ਸਲਾਹਕਾਰ ਕਮੇਟੀ ਦੇ ਮੈਂਬਰ ਲਗਾਤਾਰ ਚਲੇ ਆ ਰਹੇ ਹਨ। ਭਾਰਤੀ ਸੰਸਦ ਦੀ ਮਹੱਤਵਪੂਰਨ ਪਬਲਿਕ ਲੇਖਾ ਕਮੇਟੀ (ਪੀ. ਏ. ਸੀ.) ਵਿਚ ਸ਼੍ਰੋਮਣੀ ਆਕਾਲੀ ਦਲ ਦੀ ਗਿਣਤੀ ਘੱਟ ਹੋਣ ਦੇ ਬਾਵਜੂਦ ਵੀ ਭਾਜਪਾ ਵੱਲੋਂ ਆਪਣੇ ਹਿੱਸੇ ਦੀ ਨੁਮਾਇੰਦਗੀ ਦੇ ਕੇ ਪ੍ਰੋ. ਚੰਦੂਮਾਜਰਾ ਨੂੰ ਕਮੇਟੀ ਵਿਚ ਸ਼ਾਮਲ ਕੀਤਾ ਹੋਇਆ ਹੈ।