‘ਆਪ’ ਵਿਧਾਇਕ ਬਲਜਿੰਦਰ ਕੌਰ ਦਾ ਪੰਜਾਬ ਸਰਕਾਰ ‘ਤੇ ਹਮਲਾ

ਤਲਵੰਡੀ ਸਾਬੋ : ਆਮ ਆਦਮੀ ਪਾਰਟੀ ਦੀ ਵਿਧਾਇਕਾ ਅਤੇ ਬੁਲਾਰਾ ਬਲਜਿੰਦਰ ਕੌਰ ਨੇ ਪੰਜਾਬ ਸਰਕਾਰ ‘ਤੇ ਹਮਲਾ ਕਰਦੇ ਹੋਏ ਕਿਹਾ ਹੈ ਕਿ ਪੰਜਾਬ ਸਰਕਾਰ ਨੇ ਘਰ-ਘਰ ਨੌਕਰੀ ਦੇਣ ਦਾ ਵਾਅਦਾ ਕੀਤਾ ਸੀ ਪਰ ਹੁਣ ਸਾਰਿਆਂ ਤੋਂ ਨੌਕਰੀ ਖੋਹੀ ਜਾ ਰਹੀ ਹੈ। ਅਧਿਆਪਕਾਂ ਦੀਆਂ ਤਨਖਾਹਾਂ ਘੱਟ ਕਰਨ ਦੇ ਮੁੱਦੇ ‘ਤੇ ਬਲਜਿੰਦਰ ਕੌਰ ਨੇ ਕਿਹਾ ਕਿ ਉਨ੍ਹਾਂ ਅਧਿਆਪਕਾਂ ਨੇ ਆਪਣੇ ਬੱਚਿਆਂ ਦਾ ਭੱਵਿਖ ਬਣਾਉਣਾ ਹੈ ਪਰ ਸਰਕਾਰ ਉਨ੍ਹਾਂ ਨਾਲ ਹੀ ਧੱਕੇਸ਼ਾਹੀ ਕਰ ਰਹੀ ਹੈ।
ਪਰਾਲੀ ਦੇ ਮੁੱਦੇ ‘ਤੇ ‘ਆਪ’ ਵਿਧਾਇਕਾ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਨਾਲ ਹਰ ਜਗ੍ਹਾਂ ਧੱਕਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੰਡੀਆਂ ‘ਚ ਕਿਸਾਨਾਂ ਦੀਆਂ ਜੀਂਸ ਨੂੰ ਖਰੀਦਿਆ ਨਹੀਂ ਜਾ ਰਿਹਾ ਹੈ, ਜਿਸ ਕਰਕੇ ਕਿਸਾਨ ਪਰੇਸ਼ਾਨ ਹੋ ਰਹੇ ਹਨ ਅਤੇ ਆੜਤੀਆਂ ਨੂੰ ਟਰੱਕ ਯੂਨੀਅਨ ਵਾਲੇ ਗੁੰਡੇ ਪਰੇਸ਼ਾਨ ਕਰ ਰਹੇ ਹਨ।