ਅੰਮ੍ਰਿਤਸਰ— ਅੰਮ੍ਰਿਤਸਰ ਟਰੇਨ ਹਾਦਸੇ ਦੇ ਦੋ ਦਿਨ ਬਾਅਦ ਐਤਵਾਰ ਨੂੰ ਸੀ.ਐੱਮ ਕੈਪਟਨ ਅਮਰਿੰਦਰ ਸਿੰਘ ਨੇ ਸਾਰੇ ਪੀੜਤਾ ਦੀ ਸਮਾਜਿਕ-ਆਰਥਿਕ ਪ੍ਰੋਫਾਇਲ ਬਣਾਉਣ ਦੇ ਆਦੇਸ਼ ਦਿੱਤੇ ਹਨ। ਸ਼ੁੱਕਰਵਾਰ ਦੀ ਰਾਤ ਇਸ ਟਰੇਨ ਹਾਦਸੇ ‘ਚ ਕਰੀਬ 60 ਲੋਕਾਂ ਦੀ ਮੌਤ ਹੋ ਗਈ ਜਦਕਿ ਕਈ ਹੋਰ ਜ਼ਖਮੀ ਹੋ ਗਏ ਸਨ। ਕੈਪਟਨ ਅਮਰਿੰਦਰ ਸਿੰਘ ਨੇ ਅੰਮ੍ਰਿਤਸਰ ਦੇ ਡਿਜਿਟ੍ਰਕਟ ਕਮਿਸ਼ਨਰ ਅਤੇ ਕਮਿਸ਼ਨਰ ਨੂੰ ਇਨ੍ਹਾਂ ਸਾਰਿਆਂ ਪੀੜਤਾ ਦੀ ਸਮਾਜਿਕ-ਆਰਥਿਕ ਪ੍ਰੋੋਫਾਇਲ ਬਣਾਉਣ ਦੇ ਆਦੇਸ਼ ਦਿੱਤੇ ਹਨ।
ਇਸ ਤੋਂ ਪਹਿਲਾਂ ਅਮਰਿੰਦਰ ਸਿੰਘ ਨੇ ਹਾਦਸੇ ‘ਚ ਮਾਰੇ ਗਏ ਲੋਕਾਂ ਦੇ ਪਰਿਵਾਰਕ ਮੈਂਬਰਾਂ ਮੁਆਵਜ਼ਾ ਦੇਣ ਲਈ 3 ਕਰੋੜ ਦਾ ਫੰਡ ਜਾਰੀ ਕਰਨ ਦਾ ਆਦੇਸ਼ ਦਿੱਤਾ ਸੀ। ਇਸ ਦੇ ਨਾਲ ਘਟਨਾ ਦੀ ਮੈਜਿਸਟ੍ਰੇਟ ਜਾਂਚ ਦੇ ਆਦੇਸ਼ ਦਿੰਦੇ ਹੋਏ ਚਾਰ ਹਫਤਿਆਂ ਦੇ ਅੰਦਰ ਰਿਪੋਰਟ ਵੀ ਮੰਗੀ ਸੀ। ਦੂਜੇ ਪਾਸੇ ਲੋਕਾਂ ਨੇ ਸ਼ੱਕ ਜਤਾਇਆ ਹੈ ਕਿ ਸਰਕਾਰ ਨੇ ਮ੍ਰਿਤਕਾਂ ਦੀ ਜੋ ਸੰਖਿਆ ਦੱਸੀ ਹੈ ਉਹ ਉਸ ਤੋਂ ਜ਼ਿਆਦਾ ਹੋ ਸਕਦੀ ਹੈ। ਇਸ ਹਾਦਸੇ ਦੇ ਬਾਅਦ ਸ਼ਨੀਵਾਰ ਨੂੰ ਕਈ ਲੋਕ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਕੇ ਟਰੇਨ ਡਰਾਈਵਰ ਖਿਲਾਫ ਕਾਰਵਾਈ ਦੀ ਮੰਗ ਕਰ ਰਹੇ ਹਨ। ਇਸ ਦੇ ਇਲਾਵਾ ਪੀੜਤਾ ਨੂੰ ਉਚਿਤ ਮੁਆਵਜ਼ਾ ਦਿੱਤੇ ਜਾਣ ਅਤੇ ਲਾਪਤਾ ਲੋਕਾਂ ਦਾ ਪਤਾ ਲਗਾਏ ਜਾਣ ਦੀ ਮੰਗ ਵੀ ਕਰ ਰਹੇ ਹਨ। ਲੋਕਾਂ ਦਾ ਇਹ ਵਿਰੋਧ ਪ੍ਰਦਰਸ਼ਨ ਐਤਵਾਰ ਨੂੰ ਵੀ ਜਾਰੀ ਹੈ।