ਅੰਮ੍ਰਿਤਸਰ : ਦੁਸਹਿਰੇ ਵਾਲੇ ਦਿਨ ਅੰਮ੍ਰਿਤਸਰ ‘ਚ ਵਾਪਰੇ ਦਰਦਨਾਕ ਰੇਲ ਹਾਦਸੇ ਸਬੰਧੀ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਰੇਲਵੇ ‘ਤੇ ਕਈ ਤਰ੍ਹਾਂ ਦੇ ਸਵਾਲ ਚੁੱਕੇ ਹਨ। ਨਵਜੋਤ ਸਿੱਧੂ ਦੀ ਇੱਥੇ ਸਥਿਤ ਰਿਹਾਇਸ਼ ‘ਤੇ ਸੋਮਵਾਰ ਨੂੰ ਪ੍ਰੈਸ ਕਾਨਫਰੰਸ ਕਰਦਿਆਂ ਸੁਨੀਲ ਜਾਖੜ ਨੇ ਕਿਹਾ ਕਿ ਟਰੇਨ ਦੇ ਡਰਾਈਵਰ ਦੇ ਬਿਆਨਾਂ ਨੇ ਹੀ ਉਨ੍ਹਾਂ ਸਾਹਮਣੇ ਕਈ ਸਵਾਲ ਖੜ੍ਹੇ ਕਰ ਦਿੱਤੇ ਹਨ। ਸਿੱਧੂ ਅਤੇ ਜਾਖੜ ਨੇ ਇਸ ਹਾਦਸੇ ਨੂੰ ਬਹੁਤ ਦੁਖਦਾਈ ਦੱਸਿਆ ਹੈ।
ਸੁਨੀਲ ਜਾਖੜ ਨੇ ਕਿਹਾ ਕਿ ਉਹ ਇਸ ਹਾਦਸੇ ਸਬੰਧੀ ਸਿਆਸਤ ਕਰਨ ਨਹੀਂ ਆਏ ਹਨ। ਉਨ੍ਹਾਂ ਕਿਹਾ ਕਿ ਟਰੇਨ ਹਾਦਸੇ ਦੀ ਜਾਂਚ ਰਿਪੋਰਟ ਦਾ ਇੰਤਜ਼ਾਰ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਹਾਦਸੇ ਸਬੰਧੀ ਕਲੀਨ ਚਿੱਟ ਦਿਖਾਉਣ ‘ਚ ਜਲਦਬਾਜ਼ੀ ਨਹੀਂ ਕਰਨੀ ਚਾਹੀਦੀ ਸੀ।