ਚੋਣ ਕਮਿਸ਼ਨਰਾਂ ਦੀ ਨਿਯੁਕਤੀ ਪ੍ਰਕ੍ਰਿਆ ਬਾਰੇ ਪਟੀਸ਼ਨ ਵੱਡੇ ਸੰਵਿਧਾਨਕ ਬੈਂਚ ਕੋਲ ਭੇਜੀ ਗਈ

ਨਵੀਂ ਦਿੱਲੀ—ਸੁਪਰੀਮ ਕੋਰਟ ਨੇ ਮੁਖ ਚੋਣ ਕਮਿਸ਼ਨਰ ਅਤੇ ਚੋਣ ਕਮਿਸ਼ਨਰਾਂ ਦੀ ਨਿਯੁਕਤੀ ਲਈ ਕਾਲੇਜ਼ੀਅਮ ਵਰਗੀ ਚੋਣ ਪ੍ਰਣਾਲੀ ਦੀ ਮੰਗ ਕਰਨ ਵਾਲੀ ਇਕ ਜਨਹਿਤ ਪਟੀਸ਼ਨ ਨੂੰ ਮੰਗਲਵਾਰ ਨੂੰ 5 ਜੱਜਾਂ ‘ਤੇ ਅਧਾਰਿਤ ਵੱਡੇ ਸੰਵਿਧਾਨਕ ਬੈਂਚ ਕੋਲ ਭੇਜਿਆ ਗਿਆ।
ਚੀਫ ਜਸਟਿਸ ਰੰਜਨ ਗੋਗਈ ਜਸਟਿਸ ਐੱਸ. ਕੇ. ਕੋਲ ‘ਤੇ ਆਧਾਰਿਤ ਬੈਂਚ ਨੇ ਵਕੀਲ ਪ੍ਰਸ਼ਾਂਤ ਭੂਸ਼ਣ ਦੀਆਂ ਦਲੀਲਾਂ ‘ਤੇ ਵਿਚਾਰ ਕੀਤਾ ਅਤੇ ਕਿਹਾ ਕਿ ਮੁੱਖ ਚੋਣ ਕਮੀਸ਼ਨਰ ਅਤੇ ਚੋਣ ਕਮੀਸ਼ਨਰਾਂ ਦੀ ਨਿਯੁਕਤੀ ਦਾ ਮੁੱਦਾ ਇਕ ਵੱਡੇ ਸੰਵਿਧਾਨਕ ਬੈਂਚ ਵਲੋਂ ਸੁਣਿਆ ਜਾਣਾ ਚਾਹੀਦਾ ਹੈ। ਬੈਂਚ ਚੋਣ ਕਮਿਸ਼ਨ ‘ਚ ਚੋਣ ਕਮਿਸ਼ਨਰਾਂ ਦੀ ਨਿਯੁਕਤੀ ਲਈ ਪਾਰਦਰਸ਼ੀ ਚੋਣ ਪ੍ਰਕਿਰਿਆ ਦੀ ਮੰਗ ਕਰਨ ਵਾਲੀ ਜਨਹਿਤ ਪਟੀਸ਼ਨ ‘ਤੇ ਸੁਣਵਾਈ ਕਰ ਰਹੀ ਸੀ। ਇਹ ਪਟੀਸ਼ਨ ਅਨੂਪ ਨਾਮੀ ਇਕ ਵਿਅਕਤੀ ਦਾਇਰ ਕੀਤੀ ਹੈ।