ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਰਣਜੀਤ ਸਿੰਘ ਬ੍ਰਹਮਪੁਰਾ ਨੇ ਸੀਨੀਅਰ ਮੀਤ ਪ੍ਰਧਾਨ ਅਤੇ ਕੋਰ ਕਮੇਟੀ ਦੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਮਰ ਵਡੇਰੀ ਹੋਣ ਕਾਰਨ ਉਨ੍ਹਾਂ ਦਾ ਪਾਰਟੀ ਲਈ ਕੰਮ ਕਰਨਾ ਹੁਣ ਮੁਸ਼ਕਲ ਹੋ ਰਿਹਾ ਹੈ, ਜਿਸ ਕਾਰਨ ਉਨ੍ਹਾਂ ਨੇ ਅਸਤੀਫਾ ਦੇਣ ਦਾ ਫੈਸਲਾ ਲਿਆ ਹੈ। ਬ੍ਰਹਮਪੁਰਾ ਨੇ ਕਿਹਾ ਕਿ ਹੁਣ ਅਕਾਲੀ ਦਲ ਲਈ ਜੰਮੇ ਸਨ, ਅਕਾਲੀ ਦਲ ਦੇ ਰਹੇ ਅਤੇ ਅਕਾਲੀ ਦਲ ਲਈ ਹੀ ਮਰਨਗੇ। ਉਨ੍ਹਾਂ ਕਿਹਾ ਕਿ ਅਕਾਲੀ ਦਲ ਉਨ੍ਹਾਂ ਦੀ ਮਾਂ ਪਾਰਟੀ ਹੈ। ਬ੍ਰਹਮਪੁਰਾ ਨੇ ਕਿਹਾ ਕਿ ਉਹ ਅਕਾਲੀ ਦਲ ਦੇ ਮੈਂਬਰ ਵਜੋਂ ਪਾਰਟੀ ‘ਚ ਬਣੇ ਰਹਿਣਗੇ।
ਇਸ ਮੌਕੇ ਉਨ੍ਹਾਂ ਨਾਲ ਸੀਨੀਅਰ ਅਕਾਲੀ ਆਗੂ ਰਤਨ ਸਿੰਘ ਅਜਨਾਲਾ ਵੀ ਮੌਜੂਦ ਸਨ।
ਤੁਹਾਨੂੰ ਦੱਸ ਦੇਈਏ ਇਕ ਅਕਾਲੀ ਦਲ ਨਾਲ ਨਾਰਾਜ਼ਗੀ ਦੇ ਚੱਲਦਿਆਂ ਪਾਰਟੀ ਦੇ ਇਨ੍ਹਾਂ ਟਕਸਾਲੀ ਆਗੂਆਂ ਨੇ ਪਟਿਆਲਾ ਰੈਲੀ ‘ਚ ਹਿੱਸਾ ਨਹੀਂ ਲਿਆ ਸੀ। ਹਾਲਾਂਕਿ ਉਨ੍ਹਾਂ ਨੇ ਮੀਡੀਆ ਨੂੰ ਵਾਰ-ਵਾਰ ਕਿਹਾ ਕਿ ਉਨ੍ਹਾਂ ਨੂੰ ਪਾਰਟੀ ਨਾਲ ਕਿਸੇ ਤਰ੍ਹਾਂ ਦੀ ਨਾਰਾਜ਼ਗੀ ਨਹੀਂ ਹੈ ਪਰ ਨਾਲ ਹੀ ਉਨ੍ਹਾਂ ਨੇ ਇਸ਼ਾਰਿਆਂ-ਇਸ਼ਾਰਿਆਂ ‘ਚ ਇਹ ਵੀ ਕਹਿ ਦਿੱਤਾ ਕਿ ਵੱਡੇ ਬਾਦਲ ਸਾਹਿਬ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਬਹੁਤ ਸਿਆਣੇ ਹਨ ਅਤੇ ਪਾਰਟੀ ਨੂੰ ਪੂਰੀ ਤਰ੍ਹਾਂ ਸੰਭਾਲ ਲੈਣਗੇ, ਜਿਸ ਤੋਂ ਉਨ੍ਹਾਂ ਦੀ ਨਾਰਾਜ਼ਗੀ ਸਾਹਮਣੇ ਆ ਰਹੀ ਹੈ।