ਕੇਲਾ ਕਈ ਬੀਮਾਰੀਆਂ ਨੂੰ ਰੱਖਦੈ ਦੂਰ

ਕੇਲਾ ਖਾਣ ਨਾਲ ਐਜ਼ਮਾ (ਦਮਾ) ਵਰਗੀ ਖ਼ਤਰਨਾਕ ਬੀਮਾਰੀ ਤੋਂ ਛੁਟਕਾਰਾ ਪਾਇਆ ਜਾ ਸਕਦਾ ਹੈ। ਕੇਲੇ ਦੇ ਇਸ ਤੋਂ ਇਲਾਵਾ ਹੋਰ ਵੀ ਕਈ ਫ਼ਾਇਦੇ ਹਨ ਜਿਨ੍ਹਾਂ ਨਾਲ ਤੁਸੀਂ ਕਈ ਬੀਮਾਰੀਆਂ ਤੋਂ ਨਿਜਾਤ ਪਾ ਸਕਦੇ ਹੋ। ਕੇਲਾ ਤੁਹਾਡੀ ਸਿਹਤ ਲਈ ਕਾਫ਼ੀ ਲਾਭਕਾਰੀ ਹੁੰਦਾ ਹੈ। ਜੇ ਤੁਸੀਂ ਇਸ ਨੂੰ ਰੋਜ਼ ਖਾਓਗੇ ਤਾਂ ਇਸ ਨਾਲ ਤੁਸੀਂ ਕਈ ਬੀਮਾਰੀਆਂ ਤੋਂ ਬਚੇ ਰਹਿ ਸਕਦੇ ਹੋ। ਅਸੀਂ ਤੁਹਾਨੂੰ ਰੋਜ਼ਾਨਾ ਕੇਲਾ ਖਾਣ ਨਾਲ ਸ਼ਰੀਰ ਨੂੰ ਹੋਣ ਵਾਲੇ ਫ਼ਾਇਦਿਆਂ ਬਾਰੇ ਦੱਸਣ ਜਾ ਰਹੇ ਹਾਂ ਆਓ ਜਾਣਦੇ ਹਾਂ ਇਸ ਬਾਰੇ …
ਕਮਜ਼ੋਰੀ ਦੂਰ ਕਰੇ: ਕੇਲਾ ਖਾਣ ਨਾਲ ਸਰੀਰ ਨੂੰ ਊਰਜਾ ਮਿਲਦੀ ਹੈ। ਰੋਜ਼ ਇਸ ਨੂੰ ਖਾਣ ਨਾਲ ਸ਼ਰੀਰ ਦੀ ਕਮਜ਼ੋਰੀ ਦੂਰ ਹੋ ਜਾਂਦੀ ਹੈ।
ਪਾਚਨ ਕਿਰਿਆ ਠੀਕ ਕਰੇ: ਕੇਲੇ ‘ਚ ਭਰਪੂਰ ਮਾਤਰਾ ‘ਚ ਫ਼ਾਈਬਰ ਹੁੰਦਾ ਹੈ, ਅਤੇ ਇਸ ਨੂੰ ਖਾਣ ਨਾਲ ਪਾਚਨ ਕਿਰਿਆ ਸਹੀ ਰਹਿੰਦੀ ਹੈ। ਕਬਜ਼ ਅਤੇ ਐਸੀਡਿਟੀ ਦੀ ਸਮੱਸਿਆ ਵੀ ਦੂਰ ਹੋਵੇਗੀ।
ਅਨੀਮੀਆ ਦੀ ਸਮੱਸਿਆ ਦੂਰ ਕਰੇ: ਕੇਲੇ ‘ਚ ਭਰਪੂਰ ਮਾਤਰਾ ‘ਚ ਫ਼ਾਈਬਰ ਹੁੰਦਾ ਹੈ ਜੋ ਬਲੱਡ ‘ਚ ਹੀਮੋਗਲੋਬਿਨ ਦਾ ਲੈਵਲ ਵਧਾਉਂਦੇ ਹਨ। ਇਸ ਨਾਲ ਅਨੀਮੀਆ ਦੀ ਸਮੱਸਿਆ ਦੂਰ ਰਹਿੰਦੀ ਹੈ।
ਦਿਲ ਨੂੰ ਸਿਹਤਮੰਦ ਰੱਖੇ: ਕੇਲੇ ‘ਚ ਭਰਪੂਰ ਮਾਤਰਾ ‘ਚ ਫ਼ਾਈਬਰ, ਪੋਟੈਸ਼ੀਅਮ, ਕੈਲਸ਼ੀਅਮ ਅਤੇ ਵਾਇਟਾਮਿਨ ਸੀ ਮੌਜੂਦ ਹੁੰਦਾ ਹੈ। ਰੋਜ਼ ਇਸ ਨੂੰ ਖਾਣ ਨਾਲ ਕੋਲੈਸਟਰੋਲ ਕੰਟਰੋਲ ‘ਚ ਰਹਿੰਦਾ ਹੈ।
ਦਿਮਾਗ਼ ਤੇਜ਼ ਕਰੇ: ਕੇਲੇ ‘ਚ ਵਾਇਟਾਮਿਨ ਬੀ-6 ਦੀ ਭਰਪੂਰ ਮਾਤਰਾ ਹੁੰਦੀ ਹੈ ਜੋ ਦਿਮਾਗ਼ ਨੂੰ ਤੇਜ਼ ਕਰਦਾ ਹੈ। ਇਹ ਯਾਦਦਾਸ਼ਤ ਵਧਾਉਣ ‘ਚ ਵੀ ਮਦਦ ਕਰਦਾ ਹੈ।
ਬਲੱਡ ਪ੍ਰੈਸ਼ਰ ਕੰਟਰੋਲ ਕਰੇ: ਕੇਲੇ ‘ਚ ਭਰਪੂਰ ਮਾਤਰਾ ‘ਚ ਪੋਟੈਸ਼ਿਅਮ ਹੁੰਦਾ ਹੈ। ਇਸ ਨੂੰ ਖਾਣ ਨਾਲ ਸ਼ਰੀਰ ‘ਚ ਸੋਡੀਅਮ ਬੈਲੈਂਸ ਬਣਿਆ ਰਹੇਗਾ ਜਿਸ ਨਾਲ ਬਲੱਡ ਪ੍ਰੈਸ਼ਰ ਕੰਟਰੋਲ ‘ਚ ਰਹਿੰਦਾ ਹੈ।
ਯੂਰਿਨ ਇਨਫ਼ੈਕਸ਼ਨ ਤੋਂ ਬਚਾਏ: ਇਸ ‘ਚ ਮੌਜੂਦ ਮੈਗਨੀਜ਼ੀਅਮ ਅਤੇ ਪੋਟੈਸ਼ੀਅਮ ਯੂਰਿਨ ਇਨਫ਼ੈਕਸ਼ਨ ਦਾ ਖ਼ਤਰਾ ਘੱਟ ਕਰਦੇ ਹਨ।
ਤਨਾਅ ਨੂੰ ਦੂਰ ਕਰੇ: ਕੇਲੇ ‘ਚ ਅਜਿਹੇ ਤੱਤ ਮੋਜੂਦ ਹੁੰਦੇ ਹਨ ਜੋ ਮੂਡ ਬਹਿਤਰ ਬਣਾਉਣ ‘ਚ ਮਦਦ ਕਰਦਾ ਹੈ। ਇਸ ਨਾਲ ਤਨਾਅ ਦੂਰ ਰਹਿੰਦਾ ਹੈ।
ਸੂਰਜਵੰਸ਼ੀ ਡੱਬੀ