ਚੰਡੀਗੜ੍ਹ : ਸਿਹਤ ਮੰਤਰੀ ਬ੍ਰਹਮ ਮੋਹਿੰਦਰਾ ਦਾ ਕਹਿਣਾ ਹੈ ਕਿ 10 ਸਾਲਾਂ ਦੌਰਾਨ ਪੰਜਾਬ ‘ਚ ਸਿਹਤ ਸਹੂਲਤਾਂ ਦੀ ਕਾਫੀ ਘਾਟ ਸੀ, ਜਿਨ੍ਹਾਂ ਨੂੰ ਹੁਣ ਵੱਡਾ ਹੁੰਗਾਰਾ ਮਿਲੇਗਾ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ‘ਚ ਜਲਦੀ ਹੀ 558 ਨਵੇਂ ਡਾਕਟਰਾਂ ਦੀ ਭਰਤੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਭਰਤੀ ਪ੍ਰਕਿਰਿਆ ਪੂਰੀ ਕਰ ਲਈ ਗਈ ਹੈ ਅਤੇ ਪੋਸਟਿੰਗ ਲਈ ਡਾਕਟਰ ਵੀ ਮੁਹੱਈਆ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਨਵੇਂ ਡਾਕਟਰਾਂ ਨੂੰ ਕਮਿਊਨਿਟੀ ਹੈਲਥ ਸੈਟਰਾਂ, ਪ੍ਰਾਈਮਰੀ ਹੈਲਥ ਸੈਂਟਰਾਂ ਅਤੇ ਜ਼ਿਲਾ ਹਸਪਤਾਲਾਂ ‘ਚ ਮੰਗ ਮੁਤਾਬਕ ਨਿਯੁਕਤ ਕੀਤਾ ਜਾਵੇਗਾ।
ਸਿਵਲ ਸਰਜਨਾਂ ਦੀ ਵਿਸ਼ੇਸ਼ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਬ੍ਰਹਮ ਮੋਹਿੰਦਰਾ ਨੇ ਕਿਹਾ ਕਿ ਕਾਂਗਰਸ ਪਾਰਟੀ ਵਲੋਂ ਆਪਣੇ ਚੋਣ ਮੈਨੀਫੈਸਟੋ ‘ਚ ਕੀਤੇ ਵਾਅਦੇ ਮੁਤਾਬਕ ਇਹ ਭਰਤੀ ਮੀਲ ਪੱਥਰ ਸਾਬਤ ਹੋਵੇਗੀ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਨੇ 10 ਸਾਲਾਂ ਦੇ ਵਕਫੇ ਤੋਂ ਬਾਅਦ ਡਾਕਟਰਾਂ ਦੀ ਸਭ ਤੋਂ ਵੱਡੀ ਭਰਤੀ ਹੈ।