ਚੰਡੀਗੜ੍ਹ : ਅੱਜ ਇਥੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਆਡੀਟੋਰੀਅਮ ਵਿਖੇ ਆਯੋਜਿਤ ਸਹੁੰ ਚੁੱਕ ਸਮਾਗਮ ਵਿਚ ਚੀਫ ਜਸਟਿਸ ਕ੍ਰਿਸ਼ਨਾ ਮੁਰਾਰੀ ਨੇ ਚਾਰ ਨਵੇਂ ਵਧੀਕ ਜੱਜਾਂ ਨੂੰ ਸਹੁੰ ਚੁਕਾਈ। ਇਸ ਸਮਾਗਮ ਵਿਚ ਹਾਈ ਕੋਰਟ ਦੇ ਵਧੀਕ ਜੱਜ ਵਜੋਂ ਸ੍ਰੀ ਮੰਜਰੀ ਨਹਿਰੂ ਕੌਲ, ਸ੍ਰੀ ਹਰਸਿਮਰਨ ਸਿੰਘ ਸੇਠੀ, ਸ੍ਰੀ ਅਰੁਣ ਮੋਂਗਾ ਅਤੇ ਸ੍ਰੀ ਮਨੋਜ ਬਜਾਜ ਵਲੋਂ ਸਹੁੰ ਚੁੱਕੀ ਗਈ।
ਇਸ ਸੰਹੁ ਚੁੱਕ ਸਮਾਗਮ ਵਿਚ ਹੋਰਨਾਂ ਤੋਂ ਇਲਾਵਾ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਸਾਰੇ ਜੱਜ ਸਾਹਿਬਾਨ, ਰਜਿਸਟਰਾਰ, ਰਜਿਸਟਰੀ ਦੇ ਅਫਸਰ, ਸੀਨੀਅਰ ਐਡਵੋਕੇਟ ਤੇ ਹਾਈ ਕੋਰਟ ਬਾਰ ਐਸੋਸੀਏਸ਼ਨ ਦੇ ਸਾਰੇ ਮੈਂਬਰ ਹਾਜ਼ਰ ਸਨ।