ਰਾਫੇਲ ਡੀਲ ’ਤੇ ਪਟੀਸ਼ਨ ਸੁਣਨ ਤੋਂ ਸੁਪਰੀਮ ਕੋਰਟ ਦਾ ਇਨਕਾਰ

ਨਵੀਂ ਦਿੱਲੀ— ਸੁਪਰੀਮ ਕੋਰਟ ਨੇ ਸੋਮਵਾਰ ਨੂੰ ਭਾਰਤ ਅਤੇ ਫਰਾਂਸ ਵਿਚਾਲੇ ਵਿਵਾਦ ਵਾਲੇ ਰਾਫੇਲ ਸੌਦੇ ਨੂੰ ਲੈ ਕੇ ਇਕ ਨਵੀਂ ਪਟੀਸ਼ਨ ਨੂੰ ਸਵੀਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਚੀਫ ਜਸਟਿਸ ਰੰਜਨ ਗੋਗੋਈ ਦੀ ਅਗਵਾਈ ’ਚ ਤਿੰਨ ਜੱਜਾਂ ਦੀ ਬੈਂਚ ਨੇ ਕਿਹਾ ਕਿ ਇਸ ਸਬੰਧ ’ਚ ਪਹਿਲਾਂ ਤੋਂ ਹੀ ਬਹੁਤ ਸਾਰੀਅਾਂ ਪਟੀਸ਼ਨਾਂ ਹਨ। ਅਜਿਹੇ ’ਚ ਇਕ ਨਵੀਂ ਪਟੀਸ਼ਨ ਸੁਣਨ ਦੀ ਕੀ ਜ਼ਰੂਰਤ ਹੈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਕੇਂਦਰ ਸਰਕਾਰ ਨੇ ਫਰਾਂਸੀਸੀ ਕੰਪਨੀ ਡੇਸਾਲਟ ਏਵੀਊਸ਼ਨ ਤੋਂ 36 ਰਾਫੇਲ ਲੜਾਕੂ ਜਹਾਜ਼ਾਂ ਦੀ ਖਰੀਦ ਦੇ ਸਬੰਧ ’ਚ ਫੈਸਲਾ ਲੈਣ ਦੀ ਪ੍ਰਕਿਰਿਆ ਦੀ ਪੂਰੀ ਜਾਣਕਾਰੀ ਕੋਰਟ ਨੂੰ ਦਿੱਤੀ ਹੈ।