ਸ਼੍ਰੀਨਗਰ— ਦੱਖਣੀ ਕਸ਼ਮੀਰ ਦੇ ਪੁਲਵਾਮਾ ਜ਼ਿਲੇ ‘ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਸ਼ੁਰੂ ਹੋ ਗਈ ਹੈ। ਜਾਣਕਾਰੀ ਮੁਤਾਬਕ ਸੁਰੱਖਿਆ ਬਲਾਂ ਨੂੰ ਤ੍ਰਾਲ ਦੇ ਮੰਦੁਰਾ ਪਿੰਡ ‘ਚ ਸ਼ੱਕੀ ਸਰਗਰਮੀਆਂ ਦੀ ਖਬਰ ਮਿਲੀ ਸੀ। ਫੌਜ ਦੀ 42 ਆਰ.ਆਰ., ਜੰਮੂ ਕਸ਼ਮੀਰ ਪੁਲਸ ਦੇ ਐੱਸ.ਓ.ਜੀ. ਤੇ ਸੀ.ਆਰ.ਪੀ.ਐੱਫ. ਨੇ ਸੰਯੁਕਤ ਰੂਪ ਨਾਲ ਤਲਾਸ਼ੀ ਅਭਿਆਨ ਚਲਾਇਆ ਤਾਂ ਅੱਤਵਾਦੀਆਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ, ਜਿਸ ਨਾਲ ਮੁਠਭੇੜ ਸ਼ੁਰੂ ਹੋ ਗਿਆ।
ਸੂਤਰਾਂ ਮੁਤਾਬਕ ਸੁਰੱਖਿਆ ਬਲਾਂ ਨੇ ਦੋ ਤੋਂ ਤਿੰਨ ਅੱਤਵਾਦੀਆਂ ਨੂੰ ਘੇਰਾ ਪਾ ਰੱਖਿਆ ਹੈ। ਅੱਤਵਾਦੀ ਲਗਾਤਾਰ ਗੋਲੀਬਾਰੀ ਕਰ ਰਹੇ ਹਨ।