ਸੁਨੀਲ ਜਾਖੜ ਨੇ ਵਿਰੋਧੀਆਂ ‘ਤੇ ਕੱਸੇ ਤੰਜ, ਹਰ ਪਾਰਟੀ ‘ਤੇ ਲਾਏ ਰਗੜੇ

ਗੁਰਦਾਸਪੁਰ : ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਨੂੰ ਸੁਖਬੀਰ ਬਾਦਲ ਕੋਰ ਕਮੇਟੀ ਦੀ ਮੀਟਿੰਗ ਦੱਸਿਆ ਹੈ। ਉਨ੍ਹਾਂ ਕਿਹਾ ਕਿ ਕੁਰਬਾਨੀ ਤੇ ਸਿਧਾਂਤਾਂ ਨਾਲ ਜਿਹੜਾ ਅਕਾਲੀ ਦਲ ਬਣਿਆ ਸੀ, ਉਹ ਹੁਣ ਨਹੀਂ ਰਿਹਾ। ਸੁਨੀਲ ਜਾਖੜ ਇੱਥੇ ਪੁਰਾਣਾ ਸ਼ਾਲਾ ਤੋਂ ਮੁਕੇਰੀਆਂ ਸੜਕ ਦੇ ਕੰਮ ਸਬੰਧੀ ਉਦਘਾਟਨ ਕਰਨ ਪੁੱਜੇ ਹੋਏ ਸਨ। 6.50 ਕਰੋੜ ਦੀ ਲਾਗਤ ਨਾਲ ਬਣਨ ਵਾਲੀ ਸੜਕ ਦੇ ਉਦਘਾਟਨ ਮੌਕੇ ਸੁਨੀਲ ਜਾਖੜ ਨੇ ਵਿਰੋਧੀਆਂ ‘ਤੇ ਵੀ ਖੂਬ ਤੰਜ ਕੱਸੇ।
‘ਆਪ’ ਪਾਰਟੀ ‘ਤੇ ਵੀ ਨਿਸ਼ਾਨਾ ਸਾਧਦੇ ਹੋਏ ਉਨ੍ਹਾਂ ਕਿਹਾ ਕਿ ‘ਆਪ’ ਪਹਿਲਾਂ ਆਪਣਾ ਘਰ ਸੰਭਾਲੇ, ਕਿਉਂਕਿ ਆਪ ਦੇ ਅੱਧੇ ਮੈਂਬਰ ਉਸ ਦੇ ਨਾਲ ਨਹੀਂ ਹਨ, ਉਸ ਲਈ ਲੋਕ ਸਭਾ ਚੋਣਾਂ ਲਈ ਉਮੀਦਵਾਰ ਐਲਾਨ ਕਰਨ ਦਾ ਵੀ ਕੋਈ ਫਾਇਦਾ ਨਹੀਂ ਹੈ। ਇਸ ਮੌਕੇ ਭਾਜਪਾ ‘ਤੇ ਨਿਸ਼ਾਨਾ ਸਾਧਦਿਆਂ ਸੁਨੀਲ ਜਾਖੜ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਤੋਂ ਤੇਲ ਨੂੰ ਲੈ ਕੇ ਮਸ਼ਵਰਾ ਲੈਣ ਕਿ ਕਿਵੇਂ ਮਹਿੰਗੇ ਤਾਲੇ ਦੇਸ਼ ਦੀ ਜਨਤਾ ਲਈ ਸਸਤਾ ਕਰਨਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਾਰਟੀ ‘ਚ ਕੋਈ ਵੀ ਗਲਤ ਕੰਮ ਕਰੇਗਾ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ।