ਚੰਡੀਗੜ੍ਹ – ਦੀਵਾਲੀ ਮੌਕੇ ਪਟਾਖੇ ਚਲਾਉਣ ਸਬੰਧੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਵੱਡਾ ਫੈਸਲਾ ਸੁਣਾਇਆ ਹੈ।
ਹਾਈਕੋਰਟ ਨੇ ਨਿਰਦੇਸ਼ ਦਿੱਤੇ ਹਨ ਕਿ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿਚ ਦੀਵਾਲੀ ਵਾਲੇ ਦਿਨ ਅਤੇ ਗੁਰਪੁਰਬ ਮੌਕੇ ਰਾਤ 8 ਤੋਂ 10 ਵਜੇ ਤੱਕ 2 ਘੰਟੇ ਹੀ ਪਟਾਖੇ ਚਲਾਏ ਜਾ ਸਕਣਗੇ।