ਭਾਈ ਗੋਬਿੰਦ ਸਿੰਘ ਲੌਂਗੋਵਾਲ ਮੁੜ ਬਣੇ ਐੱਸ. ਜੀ. ਪੀ. ਸੀ. ਦੇ ਪ੍ਰਧਾਨ

ਅੰਮ੍ਰਿਤਸਰ : ਐੱਸ. ਜੀ. ਪੀ. ਸੀ. ਦੇ ਮੌਜੂਦਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਇਕ ਵਾਰ ਸਿੱਖਾਂ ਦੀ ਸਿਰਮੌਰ ਸੰਸਥਾ ਦਾ ਪ੍ਰਧਾਨ ਥਾਪਿਆ ਗਿਆ ਹੈ। ਤੇਜਾ ਸਿੰਘ ਸਮੁੰਦਰੀ ਹਾਲ ‘ਚ ਅੱਜ ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ਵਿਚ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਾਗੀਰ ਕੌਰ ਵਲੋਂ ਭਾਈ ਗੋਬਿੰਦ ਸਿੰਘ ਲੌਂਗੋਵਾਲ ਦਾ ਨਾਂ ਮੁੜ ਪ੍ਰਧਾਨ ਦੇ ਅਹੁਦੇ ਵਜੋਂ ਪੇਸ਼ ਕੀਤਾ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦੇ ਜਥੇਦਾਰ ਤੋਤਾ ਸਿੰਘ ਅਤੇ ਅਰਵਿੰਦਰ ਸਿੰਘ ਪੱਖੋਕੇ ਦੇ ਨਾਂ ਵੀ ਪ੍ਰਧਾਨ ਦੇ ਅਹੁਦੇ ਲਈ ਪੇਸ਼ ਕੀਤੇ ਗਏ ਸਨ। ਇਸ ਤੋਂ ਇਲਾਵਾ ਰਘੁਜੀਤ ਸਿੰਘ ਵਿਰਕ ਨੂੰ ਮੀਤ ਪ੍ਰਧਾਨ ਅਤੇ ਬਿੱਕਰ ਸਿੰਘ ਨੂੰ ਜੂਨੀਅਰ ਮੀਤ ਪ੍ਰਧਾਨ ਥਾਪਿਆ ਗਿਆ ਹੈ।
ਇਸ ਜਨਰਲ ਇਜਲਾਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 143 ਮੈਂਬਰ ਪਹੁੰਚੇ ਸਨ।ਜਿਥੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਮੁੜ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਣੇ ਹਨ।ਇਸ ਜਨਰਲ ਇਜਲਾਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਹਾਜ਼ਿਰ ਮੈਂਬਰਾਂ ਨੇ ਹੱਥ ਖੜੇ ਕਰਕੇ ਜੈਕਾਰਿਆਂ ਦੀ ਗੂੰਜ ‘ਚ ਇਸਨੂੰ ਪ੍ਰਵਾਨਗੀ ਦਿੱਤੀ ਹੈ।
ਇਸ ਤੋਂ ਇਲਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹੋਰ ਅਹੁਦੇਦਾਰਾਂ ਦੀ ਵੀ ਚੋਣ ਕੀਤੀ ਗਈ। ਜਿਸ ਵਿਚ ਰਘੂਜੀਤ ਸਿੰਘ ਵਿਰਕ ਮੁੜ ਤੋਂ ਸੀਨੀਅਰ ਮੀਤ ਪ੍ਰਧਾਨ, ਬਿਕਰ ਸਿੰਘ ਜੂਨੀਅਰ ਮੀਤ ਪ੍ਰਧਾਨ, ਗੁਰਬਚਨ ਸਿੰਘ ਕਰਮੂਵਾਲਾ ਮੁੜ ਤੋਂ ਜਨਰਲ ਸਕੱਤਰ, ਡਾਕਟਰ ਰੂਪ ਸਿੰਘ ਮੁੱਖ ਸਕੱਤਰ ਅਤੇ ਜਥੇਦਾਰ ਤਾਰਾ ਸਿੰਘ, ਜਰਨੈਲ ਸਿੰਘ, ਖੁਸ਼ਵਿੰਦਰ ਸਿੰਘ ਭਾਟੀਆ ਅਹੁਦੇਦਾਰ ਚੁਣੇ ਗਏ ਹਨ।