ਲੁਧਿਆਣਾ : ਸ਼ਹਿਰ ਦੇ ਸਮਰਾਲਾ ਚੌਂਕ ਨੇੜੇ ਅਚਾਨਕ ਅੱਗ ਲੱਗਣ ਦੀ ਖਬਰ ਪ੍ਰਾਪਤ ਹੋਈ ਹੈ। ਜਾਣਕਾਰੀ ਮੁਤਾਬਕ ਸਮਰਾਲਾ ਚੌਂਕ ਨੇੜੇ ‘ਸੁਖਮਨੀ ਨੈੱਟਵੇਅਰ’ ‘ਚ ਅਚਾਨਕ ਅੱਗ ਲੱਗ ਗਈ, ਜਿਸ ਤੋਂ ਬਾਅਦ ਤੁਰੰਤ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅੱਗ ਬੁਝਾਉਣ ਲਈ ਪੁੱਜ ਗਈਆਂ। ਇਸ ਭਿਆਨਕ ਅੱਗ ਕਾਰਨ ਕਾਰਨ ਲੱਖਾਂ ਦਾ ਨੁਕਸਾਨ ਹੋਣ ਦਾ ਖਦਸ਼ਾ ਜ਼ਾਹਰ ਕੀਤਾ ਜਾ ਰਿਹਾ ਹੈ। ਫਿਲਹਾਲ ਇਹ ਅੱਗ ਕਿਉਂ ਲੱਗੀ ਹੈ, ਇਸ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲਾਇਆ ਜਾ ਸਕਿਆ ਹੈ।