ਕਿਹਾ- ਐਸਆਈਟੀ ਮੁਖੀ ਪ੍ਰਬੋਧ ਕੁਮਾਰ ਨਾਲ ਕਰਾਂਗਾ ਗੱਲ
ਚੰਡੀਗੜ੍ਹ : ਬੇਅਦਬੀ ਅਤੇ ਗੋਲ਼ੀਕਾਂਡ ਦੀ ਜਾਂਚ ਲਈ ਬਣੀ ਐਸਆਈਟੀ ਦੇ ਅਧਿਕਾਰੀ ਕੁੰਵਰ ਵਿਜੇ ਪ੍ਰਤਾਪ ਸਿੰਘ, ਪ੍ਰਕਾਸ਼ ਸਿੰਘ ਬਾਦਲ ਕੋਲੋਂ ਪੁੱਛਗਿੱਛ ਕਰਨ ਲਈ ਚੰਡੀਗੜ੍ਹ ਪਹੁੰਚੇ। ਪਰ ਪ੍ਰਕਾਸ਼ ਸਿੰਘ ਬਾਦਲ ਨੇ ਕੁੰਵਰ ਵਿਜੇ ਪ੍ਰਤਾਪ ਨਾਲ ਗੱਲ ਕਰਨ ਤੋਂ ਮਨਾ ਕਰ ਦਿੱਤਾ। ਬਾਦਲ ਨੇ ਐਸਆਈਟੀ ਅਧਿਕਾਰੀ ਨੂੰ ਕਿਹਾ ਕਿ ਉਹ ਸਿਰਫ਼ ਐਸਆਈਟੀ ਮੁਖੀ ਨਾਲ ਹੀ ਗੱਲ ਕਰਨਗੇ। ਇਸ ਤੋਂ ਬਾਅਦ ਐਸਆਈਟੀ ਮੁਖੀ ਪ੍ਰਬੋਧ ਕੁਮਾਰ ਖ਼ੁਦ ਬਾਦਲ ਦੀ ਰਿਹਾਇਸ਼ ‘ਤੇ ਪਹੁੰਚੇ।