ਬੱਸੀ ਪਠਾਣਾ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਬੱਸੀ ਪਠਾਣਾ ਤੋਂ ਮੋਹਾਲੀ ਵਿਖੇ ਲੱਗੇ ‘ਆਟੋਮੈਟਿਕ ਵੇਰਕਾ ਮਿਲਕ ਪਲਾਂਟ’ ਦਾ ਪਹਿਲਾ ਆਨਲਾਈਨ ਉਦਘਾਟਨ ਕੀਤਾ ਗਿਆ। ਕੈਪਟਨ ਅਮਰਿੰਦਰ ਸਿੰਘ ਨੇ ਰਿਮੋਟ ਦਾ ਬਟਨ ਦੱਬ ਕੇ ਇਸ ਮਿਲਕ ਪਲਾਂਟ ਦਾ ਉਦਘਾਟਨ ਕੀਤਾ। ਇਸ ਮੌਕੇ ਬੋਲਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਬੱਸੀ ਪਠਾਣਾ ਵਿਖੇ 25 ਏਕੜ ਦੇ ਰਕਬੇ ‘ਚ ਸਥਾਪਿਤ ਕੀਤੇ ਜਾਣ ਵਾਲੇ ‘ਵੇਰਕਾ ਮੈਗਾ ਡੇਅਰੀ’ ਨਾਲ ਪੰਜਾਬ ‘ਚ ਰੋਜ਼ਗਾਰ ਦੇ ਹੋਰ ਵੀ ਮੌਕੇ ਪੈਦਾ ਹੋਣਗੇ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਕਿਸਾਨੀ ਨੂੰ ਹੋਰ ਵੀ ਬਿਹਤਰ ਬਣਾਉਣ ਲਈ ਵਚਨਬੱਧ ਹੈ।