ਅੰਮ੍ਰਿਤਸਰ — ਅੰਮ੍ਰਿਤਸਰ ਦੇ ਹਲਕਾ ਰਾਜਾਸਾਂਸੀ ਦੇ ਪਿੰਡ ਅਦਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਚ ਅੱਤਵਾਦੀ ਹਮਲਾ ਹੋਣ ਦੀ ਖਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਨਿਰੰਕਾਰੀ ਭਵਨ ‘ਚ ਸਤਿਸੰਗ ਦੌਰਾਨ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਗ੍ਰੇਨੇਡ ਬੰਬ ਸੁੱਟਿਆ ਇਸ ਘਟਨਾ ‘ਚ 3 ਦੀ ਮੌਤ ਅਤੇ ਕਰੀਬ 15 ਤੋਂ 20 ਲੋਕਾਂ ਦੇ ਜ਼ਖਮੀ ਹੋਣ ਦੀ ਸੂਚਨਾ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਨੌਜਵਾਨ ਮੌਕੇ ਤੋਂ ਫਰਾਰ ਹੋਣ ‘ਚ ਕਾਮਯਾਬ ਰਹੇ।
ਪੁਲਸ ਭਾਲ ‘ਚ ਲੱਗੀ ਹੋਈ ਹੈ। ਇਸ ਹਾਦਸੇ ਤੋਂ ਬਾਅਦ ਪੰਜਾਬ ਭਰ ‘ਚ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪੰਜਾਬ ‘ਚ 7 ਦੇ ਕਰੀਬ ਅੱਤਵਾਦੀਆਂ ਦੇ ਹੋਣ ਦਾ ਖਦਸ਼ਾ ਜ਼ਾਹਰ ਕੀਤਾ ਗਿਆ ਸੀ, ਜਿਸ ਤੋਂ ਬਾਅਦ ਪੰਜਾਬ ਭਰ ‘ਚ ਅਲਰਟ ਜਾਰੀ ਕਰ ਦਿੱਤਾ ਗਿਆ ਸੀ।