CRPF ਦੇ ਕੈਂਪ ‘ਤੇ ਹੋਏ ਅੱਤਵਾਦੀ ਹਮਲੇ ‘ਚ ਹਵਲਦਾਰ ਸ਼ਹੀਦ , ਦੋ ਜ਼ਖਮੀ

ਸ਼੍ਰੀਨਗਰ— ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲੇ ‘ਚ ਸੀ.ਆਰ.ਪੀ.ਐੱਫ ਦੇ ਇਕ ਨਵੇਂ ਬਣੇ ਕੈਂਪ ‘ਤੇ ਅੱਤਵਾਦੀਆਂ ਨੇ ਐਤਵਾਰ ਨੂੰ ਹਮਲਾ ਕੀਤਾ ਜਿਸ ‘ਚ ਇਕ ਹਵਲਦਾਰ ਸ਼ਹੀਦ ਹੋ ਗਿਆ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ।
ਉਨ੍ਹਾਂ ਨੇ ਦੱਸਿਆ ਕਿ ਅੱਤਵਾਦੀਆਂ ਨੇ ਜ਼ਿਲੇ ਦੇ ਕਾਕਾਪੁਰਾ ‘ਚ ਸੀ.ਆਰ.ਪੀ.ਐੱਫ ਦੇ ਕੈਂਪ ‘ਤੇ ਅੰਨ੍ਹੇਵਾਹ ਗੋਲੀਬਾਰੀ ਕੀਤੀ ਅਤੇ ਗ੍ਰੇਨੇਡ ਸੁਟੇ, ਜਿਸ ‘ਚ ਇਕ ਹਵਲਦਾਰ ਸ਼ਹੀਦ ਹੋ ਗਿਆ ਅਤੇ ਦੋ ਜਵਾਨ ਜ਼ਖਮੀ ਹੋ ਗਏ। ਇਹ ਕੈਂਪ ਰਾਜ ‘ਚ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਬਣਾਇਆ ਗਿਆ ਸੀ। ਘਟਨਾ ਦੇ ਬਾਅਦ ਸੀ.ਆਰ.ਪੀ.ਐੱਫ. ਦੇ ਜਵਾਨਾਂ ਨੇ ਖੇਤਰ ਨੂੰ ਘੇਰ ਲਿਆ ਜਿਸ ਤੋਂ ਬਾਅਦ ਅੱਤਵਾਦੀਆਂ ਨਾਲ ਮੁਕਾਬਲਾ ਸ਼ੁਰੂ ਹੋ ਗਿਆ।