ਕਾਦੀਆਂ ਖੇਤਰ ਦੇ ਉੱਘੇ ਆਗੂ ਅਕਾਲੀ ਦਲ ‘ਚ ਸ਼ਾਮਿਲ

ਚੰਡੀਗੜ :ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਉਸ ਸਮੇਂ ਇੱਕ ਵੱਡਾ ਹੁਲਾਰਾ ਮਿਲਿਆ, ਜਦੋਂ ਕਾਦੀਆਂ ਹਲਕੇ ਦੇ ਉੱਘੇ ਆਗੂ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ।
ਅਕਾਲੀ ਦਲ ਜ਼ਿਲ•ਾ ਪ੍ਰਧਾਨ, ਗੁਰਦਾਸਪੁਰ, ਸਰਦਾਰ ਗੁਰਬਚਨ ਸਿੰਘ ਬੱਬੇਹਾਲੀ ਦੇ ਯਤਨਾਂ ਸਦਕਾ ਇੱਥੇ ਪਾਰਟੀ ਦੇ ਮੁੱਖ ਦਫ਼ਤਰ ਵਿਚ ਇੱਕ ਛੋਟੇ ਅਤੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਸਰਦਾਰ ਗੁਰਇਕਬਾਲ ਸਿਘ ਬਿੱਲਾ ਮਾਹਲ, ਉਹਨਾਂ ਦੇ ਪਿਤਾ ਅਤੇ ਨਗਰ ਕੌਂਸਲ ਕਾਦੀਆਂ ਦੇ ਸਾਬਕਾ ਪ੍ਰਧਾਨ ਸਰਦਾਰ ਜਰਨੈਲ ਸਿੰਘ, ਨਗਰ ਕੌਂਸਲਰ ਹਰਪ੍ਰੀਤ ਸਿੰਘ ਮਾਹਲ, ਨਗਰ ਕੌਂਸਲਰ ਸਰਬਜੀਤ ਸਿੰਘ ਮਾਹਲ, ਸਾਬਕਾ ਨਗਰ ਕੌਂਸਲਰ ਸੁਬੇਗ ਸਿੰਘ ਮਾਹਿਲ ਦਾ ਪਾਰਟੀ ਦੇ ਅੰਦਰ ਨਿੱਘਾ ਸਵਾਗਤ ਕੀਤਾ ਗਿਆ।
ਇਸ ਮੌਕੇ ਉੱਤੇ ਕਾਦੀਆਂ ਖੇਤਰ ਦੇ ਆਗੂਆਂ ਨੇ ਕਿਹਾ ਕਿ ਲੋਕਤੰਤਰ ਅਤੇ ਸ਼ਾਂਤਮਈ ਢੰਗਾਂ ਨਾਲ ਪੰਜਾਬੀਆਂ ਅਤੇ ਖਾਸ ਕਰਕੇ ਸਿੱਖਾਂ ਦੀ ਭਲਾਈ ਲਈ ਵਚਨਬੱਧ ਅਕਾਲੀ ਦਲ ਦੀ ਵਿਚਾਰਧਾਰਾ ਅਤੇ ਦ੍ਰਿਸ਼ਟੀ ਵਿਚ ਉਹ ਪੂਰਨ ਵਿਸ਼ਵਾਸ਼ ਰੱਖਦੇ ਹਨ। ਉਹਨਾਂ ਕਿਹਾ ਕਿ ਉਹ ਆਪਣੇ ਖੇਤਰ ਅੰਦਰ ਪਾਰਟੀ ਦੀ ਮਜ਼ਬੂਤੀ ਲਈ ਦਿਨ ਰਾਤ ਇੱਕ ਕਰ ਦੇਣਗੇ।
ਕਾਦੀਆਂ ਦੇ ਆਗੂਆਂ ਦਾ ਪਾਰਟੀ ਵਿਚ ਸਵਾਗਤ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਹਨਾਂ ਆਗੂਆਂ ਦੇ ਸ਼ਾਮਿਲ ਹੋਣ ਨਾਲ ਕਾਦੀਆਂ ਖੇਤਰ ਵਿਚ ਪਾਰਟੀ ਹੋਰ ਮਜ਼ਬੂਤ ਹੋ ਜਾਵੇਗੀ। ਉਹਨਾਂ ਕਿਹਾ ਕਿ ਇਹਨਾਂ ਆਗੂ ਪਾਰਟੀ ਦੇ ਜਥੇਬੰਦਕ ਢਾਂਚੇ ਅੰਦਰ ਅਹਿਮ ਜ਼ਿੰਮੇਵਾਰੀਆਂ ਦਿੱਤੀਆਂ ਜਾਣਗੀਆਂ।