ਚੰਡੀਗੜ੍ਹ : ਜੇਲ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦਾ ਕਹਿਣਾ ਹੈ ਕਿ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਕੋਲੋਂ ਪੰਜਾਬ ਸਰਕਾਰ ਵਲੋਂ ਦੁਬਾਰਾ ਪੁੱਛਗਿੱਛ ਕੀਤੀ ਜਾਣੀ ਚਾਹੀਦੀ ਹੈ। ਰੰਧਾਵਾ ਨੇ ਕਿਹਾ ਕਿ ਪੰਜਾਬ ਦੀ ਸੱਤਾ ’ਚੋਂ ਅਕਾਲੀ ਜਦੋਂ ਵੀ ਬਾਹਰ ਹੁੰਦੇ ਹਨ ਤਾਂ ਉਨ੍ਹਾਂ ਨੂੰ ਪੰਜਾਬੀਆਂ ਦੀ ਯਾਦ ਆਉਂਦੀ ਹੈ ਅਤੇ ਤਾਂ ਹੀ ਉਨ੍ਹਾਂ ਨੂੰ ਪਤਾ ਲੱਗਦਾ ਹੈ ਕਿ ਪੰਜਾਬ ’ਚ ਕਾਲੇ ਦਿਨ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਜੋ ਪੁੱਛਗਿੱਛ ਬਾਦਲਾਂ ਤੋਂ ਕੀਤੀ ਗਈ ਹੈ, ਉਹ ਕਾਫੀ ਨਹੀਂ ਹੈ, ਇਸ ਲਈ ਉਨ੍ਹਾਂ ਤੋਂ ਦੁਬਾਰਾ ਪੁੱਛਗਿੱਛ ਹੋਣੀ ਚਾਹੀਦੀ ਹੈ। ਅੰਮ੍ਰਿਤਸਰ ਬੰਬ ਧਮਾਕੇ ਨੂੰ ਲੈ ਕੇ ਹੋ ਰਹੀ ਸਿੱਖ ਨੌਜਵਾਨਾਂ ਦੀ ਗ੍ਰਿਫਤਾਰੀ ਦੇ ਸਵਾਲ ’ਤੇ ਰੰਧਾਵਾ ਨੇ ਕਿਹਾ ਕਿ ਅਜੇ ਤੱਕ ਕੋਈ ਗ੍ਰਿਫਤਾਰੀ ਨਹੀਂ ਹੋਈ ਹੈ ਪਰ ਜਿਸ ਤਰ੍ਹਾਂ ਨਾਲ ਇਕ ਅੱਤਵਾਦੀ ਹਮਲਾ ਹੈ, ਅਜਿਹੇ ’ਚ ਜਾਂਚ ਬਹੁਤ ਜ਼ਰੂਰੀ ਹੈ।