ਚੰਡੀਗੜ, – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਿੱਖ ਧਰਮ ਦੇ ਮੋਢੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 549ਵੇਂ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ‘ਤੇ ਵਿਸ਼ਵ ਭਰ ਦੇ ਲੋਕਾਂ ਨੂੰ ਨਿੱਘੀ ਵਧਾਈ ਦਿੱਤੀ ਹੈ।
ਗੁਰਪੁਰਬ ਦੀ ਪੂਰਵ ਸੰਧਿਆ ‘ਤੇ ਆਪਣੇ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਗੁਰੂ ਸਾਹਿਬ ਜੀ ਦਾ ਇਸ ਸਾਲ ਦਾ ਪ੍ਰਕਾਸ਼ ਪੁਰਬ ਸਾਡੇ ਸਾਰਿਆਂ ਲਈ ਬਹੁਤ ਵਡਭਾਗਾ ਮੌਕਾ ਹੈ ਕਿਉਂ ਜੋ ਸੂਬਾ ਸਰਕਾਰ ਇਸ ਦਿਹਾੜੇ ‘ਤੇ ਸਾਲ ਭਰ ਚੱਲਣ ਵਾਲੇ ਸਮਾਰੋਹਾਂ ਦਾ ਆਗਾਜ਼ ਕਰੇਗੀ ਤਾਂ ਕਿ ਅਗਲੇ ਵਰ•ੇ ਨਵੰਬਰ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵੇਂ ਪ੍ਰਕਾਸ਼ ਪੁਰਬ ਨੂੰ ਵੱਡੇ ਪੱਧਰ ‘ਤੇ ਮਨਾਇਆ ਜਾ ਸਕੇ।
ਇਸ ਮੌਕੇ ਮੁੱਖ ਮੰਤਰੀ ਨੇ ਲੋਕਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਦੀ ਵਿਚਾਰਧਾਰਾ ਨੂੰ ਸੱਚੀ ਭਾਵਨਾ ਨਾਲ ਧਾਰਨ ਕਰਨ ਦਾ ਸੱਦਾ ਦਿੱਤਾ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਗੁਰੂ ਸਾਹਿਬ ਵੱਲੋਂ ਆਪਣੇ ਜੀਵਨ ਵਿੱਚ ਪਿਆਰ, ਦਇਆ, ਬਰਾਬਰੀ, ਸ਼ਾਂਤੀ ਅਤੇ ਭਾਈਚਾਰਕ ਸਾਂਝ ਦੇ ਦਿੱਤੇ ਸੰਦੇਸ਼ ਦੀ ਅੱਜ ਵੀ ਓਨ•ੀ ਹੀ ਸਾਰਥਿਕਤਾ ਹੈ ਅਤੇ ਸਾਲ ਭਰ ਚੱਲਣ ਵਾਲੇ ਸਮਾਰੋਹ ਆਮ ਲੋਕਾਂ ਖਾਸ ਕਰਕੇ ਨੌਜਵਾਨਾਂ ਦਰਮਿਆਨ ਇਸ ਦਾ ਪਾਸਾਰ ਕਰਨ ਵਿੱਚ ਸਹਾਈ ਹੋਣਗੇ।
ਮੁੱਖ ਮੰਤਰੀ ਨੇ ਕਿਹਾ ਕਿ ਆਓ, ਇਸ ਪਵਿੱਤਰ ਦਿਹਾੜੇ ‘ਤੇ ਸ਼ਾਂਤਮਈ ਅਤੇ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਮਹਾਨ ਗੁਰੂ ਸਾਹਿਬ ਵੱਲੋਂ ਦਰਸਾਏ ਮਾਰਗ ‘ਤੇ ਚਲਦਿਆਂ ਸਦਭਾਵਨਾ ਅਤੇ ਨਿਮਰਤਾ ਦੀ ਭਾਵਨਾ ਅਨੁਸਾਰ ਇਕਜੁਟਤਾ ਦਾ ਪ੍ਰਣ ਕਰੀਏ।