ਨਵੀਂ ਦਿੱਲੀ-ਦਿੱਲੀ ਦੇ ਮੁੱਖ ਚੋਣ ਅਧਿਕਾਰੀ ਵਿਜੇ ਦੇਵ ਨੂੰ ਰਾਸ਼ਟਰੀ ਰਾਜਧਾਨੀ ਦਾ ਮੁੱਖ ਸਕੱਤਰ ਨਿਯੁਕਤ ਕੀਤਾ ਗਿਆ ਹੈ। ਰਿਪੋਰਟ ਮੁਤਾਬਕ ਵਿਜੇ ਦੇਵ ਦੀ ਜੁਵਿਨਿੰਗ ਤਾਰੀਖ ਤੋਂ ਅਗਲੇ ਆਦੇਸ਼ ਤੱਕ ਮੁੱਖ ਸਕੱਤਰ ਦੇ ਅਹੁਦੇ ‘ਤੇ ਮੌਜੂਦ ਰਹਿਣਗੇ।
ਉਨ੍ਹਾਂ ਨੇ ਦੱਸਿਆ ਹੈ ਕਿ 1987 ਬੈਚ ਦੇ ਆਈ. ਏ. ਐੱਮ. ਅਧਿਕਾਰੀ ਦੇਵ ਦੀ ਨਿਯੁਕਤੀ ਦਾ ਰਸਮੀ ਹੁਕਮ ਆ ਚੁੱਕਿਆ ਹੈ। ਦੇਵ ਕੇਂਦਰ ਪ੍ਰਸ਼ਾਸ਼ਿਤ ਖੇਤਰ ਚੰਡੀਗੜ੍ਹ ਦੇ ਸਲਾਹਕਾਰ ਵੀ ਰਹੇ ਹਨ। ਮੁੱਖ ਸਕੱਤਰ ਅੰਸ਼ੂ ਪ੍ਰਕਾਸ਼ ਦਾ ਹਾਲ ਹੀ ‘ਚ ਕੇਂਦਰ ਸਰਕਾਰ ਦੇ ਦੂਰਸੰਚਾਰ ਵਿਭਾਗ ‘ਚ ਤਬਾਦਲਾ ਕਰ ਦਿੱਤਾ ਗਿਆ ਹੈ। ਫਰਵਰੀ ‘ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਸਰਕਾਰੀ ਰਿਹਾਇਸ਼ ‘ਤੇ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਨਾਲ ਪ੍ਰਕਾਸ਼ ਦੀ ਕਥਿਤ ਤੌਰ ‘ਤੇ ਹੱਥੋਪਾਈ ਹੋਈ ਸੀ। ਇਹ ਮਾਮਲਾ ਅਦਾਲਤ ‘ਚ ਚੱਲ ਰਿਹਾ ਹੈ।