ਸੁਲਤਾਨਪੁਰ ਲੋਧੀ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 549ਵੇਂ ਪ੍ਰਕਾਸ਼ ਪੁਰਬ ਮੌਕੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ। ਇਸ ਮੌਕੇ ਉਨ੍ਹਾਂ ਦੀ ਪਤਨੀ ਗੁਰਸ਼ਰਨ ਕੌਰ ਵੀ ਮੌਜੂਦ ਸਨ। ਇਸ ਦੌਰਾਨ ਉਨ੍ਹਾਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਥੇ ਮੱਥਾ ਟੇਕਿਆ ਅਤੇ ਗੁਰੂ ਸਾਹਿਬ ਜੀ ਦਾ ਅਸ਼ੀਰਵਾਦ ਪ੍ਰਾਪਤ ਕਰਦੇ ਹੋਏ ਗੁਰਬਾਣੀ ਦਾ ਸਰਵਣ ਕੀਤਾ।
ਦੱਸ ਦਈਏ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 549ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਸੰਗਤਾਂ ‘ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ, ਇਸ ਦੌਰਾਨ ਗੁਰਦੁਆਰਾ ਬੇਰ ਸਾਹਿਬ ਵਿਖੇ ਵੱਡੀ ਗਿਣਤੀ ‘ਚ ਸਿੱਖ ਸੰਗਤਾਂ ਗੁਰੂ ਸਾਹਿਬ ਦੇ ਦਰਸ਼ਨ ਕਰਨ ਲਈ ਪਹੁੰਚ ਰਹੀਆਂ ਹਨ।