ਸੁਲਤਾਨਪੁਰ ਲੋਧੀ : ਪੰਜਾਬ ਸਰਕਾਰ ਵਲੋਂ ਸ੍ਰੀ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਥਾਨਕ ਦਾਣਾ ਮੰਡੀ ਵਿਖੇ ਆਯੋਜਿਤ ਕੀਤੇ ਗਏ ਪ੍ਰੋਗਰਾਮ ਰਾਹੀਂ ਗੁਰੂ ਸਾਹਿਬ ਦੇ 550 ਸਾਲਾ ਸਮਾਗਮਾਂ ਦਾ ਆਗਾਜ਼ ਕਰ ਦਿੱਤਾ ਗਿਆ। ਇਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਇਲਾਵਾ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ, ਪੰਜਾਬ ਦੇ ਰਾਜਪਾਲ ਵੀ. ਪੀ. ਬਿਦਨੌਰ, ਕੈਬਨਿਟ ਮੰਤਰੀ ਨਵਜੋਤ ਸਿੱਧੂ, ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਤੋਂ ਇਲਾਵਾ ਕਈ ਕਾਂਗਰਸੀ ਲੀਡਰ ਤੇ ਸੰਤ ਸਮਾਜ ਦੇ ਆਗੂ ਮੌਜੂਦ ਰਹੇ। ਇਸ ਮੌਕੇ ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ‘ਤੇ 26 ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਗਿਆ।
ਇਸ ਮੌਕੇ ਮੁੱਖ ਮੰਤਰੀ ਵਲੋਂ ਸ਼ਹਿਰ ਦੀਆਂ ਸੜਕਾਂ ਦੀ ਦਿੱਖ ਸੁਧਾਰਣ ਲਈ 182 ਕਰੋੜ ਰੁਪਏ, ਡੇਰਾ ਬਾਬਾ ਨਾਨਕ ਦੇ ਵਿਕਾਸ ਲਈ 142 ਕਰੋੜ ਰੁਪਏ, ਵੇਈ ਦੀ ਸਾਂਭ ਸੰਭਾਲ ਲਈ 4 ਕਰੋੜ ਦਾ ਐਲਾਨ ਕੀਤਾ। ਇਸ ਦੇ ਨਾਲ ਹੀ ਮੁੱਖ ਮੰਤਰੀ ਵਲੋਂ 550 ਪੌਦੇ ਲਗਾਉਣ ਲਈ ਮੁਹਿੰਮ ਦਾ ਆਗਾਜ਼ ਵੀ ਕੀਤਾ।